ਦੇਸ਼ ਵਿੱਚ ਕੋਰੋਨਾ ਨੇ ਲਿਆ ਭਿਆਨਕ ਰੂਪ
ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ 81,398 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਦਿੱਲੀ, 2 ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਨਾਲ ਹਾਲਾਤ ਵਿਗੜਦੇ ਜਾ ਰਹੇ ਹਨ। ਵੀਰਵਾਰ ਨੂੰ 81,398 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ, 50384 ਮਰੀਜ ਠੀਕ ਹੋਏ ਹਨ ਅਤੇ 468 ਲੋਕਾਂ ਦੀ ਮੌਤ ਹੋਈ ਹੈ। ਇਸ ਤਰ੍ਹਾਂ ਐਕਟਿਵ ਕੇਸਾਂ ਯਾਨਿ ਕਿ ਇਲਾਜ ਕਰਾ ਰਹੇ ਮਰੀਜਾਂ ਦੀ ਸੰਖਿਆ ਵਿੱਚ ਇਕੋ ਦਿਨ ਵਿੱਚ 30,543ਦਾ ਵਾਧਾ ਹੋਇਆ । ਨਵੇਂ ਕੇਸਾਂ ਦਾ ਅੰਕੜਾ 1 ਅਕਤੂਬਰ ਤੋਂ ਬਾਅਦ ਸਭ ਤੋਂ ਜ਼ਿਆਦਾ ਰਿਹਾ।






















