ਚੰਡੀਗੜ੍ਹ , 12 ਜਨਵਰੀ: (ਵਿਸ਼ਵ ਵਾਰਤਾ )
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਆਪਣੇ ਦਫਤਰ ਵਿਖੇ ਸਿੱਖ ਚਿੰਨ•ਾਂ ਨੂੰ ਦਰਸਾਉਂਦਾ ਸਾਲ 2018 ਦਾ ਇਕ ਟੇਬਲ ਕੈਲੰਡਰ ਜਾਰੀ ਕੀਤਾ। ਇਸ ਕੈਲੰਡਰ ਨੂੰ ਸਾਬਕਾ ਵਧੀਕ ਐਡਵੋਕੇਟ ਜਨਰਲ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ। ਸੰਧੂ ਨੇ ਦੱਸਿਆ ਕਿ ਡਾ. ਐਸ.ਐਸ. ਜੌਹਲ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਅਤੇ ਪਦਮਸ਼੍ਰੀ ਸੁਰਜੀਤ ਪਾਤਰ ਦੇ ਦਿਸ਼ਾ-ਨਿਰਦੇਸ਼ ਹੇਠ ਇਸ ਕੈਲੰਡਰ ਨੂੰ ਤਿਆਰ ਕੀਤਾ ਗਿਆ ਹੈ ਅਤੇ ਉਹਨਾਂ ਦੀ ਕੋਸ਼ਿਸ਼ ਰਹੇਗੀ ਕਿ ਇਸ ਕੈਲੰਡਰ ਨੂੰ ਸਾਰੇ ਧਾਰਮਿਕ ਸਥਾਨਾਂ ਤੱਕ ਪੁੱਜਦਾ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸਪੀਕਰ ਦੇ ਸਕੱਤਰ ਸ੍ਰੀ ਰਾਮਲੋਕ ਅਤੇ ਸ੍ਰੀ ਪਵਨ ਦੀਵਾਨ ਵੀ ਹਾਜ਼ਰ ਸਨ।
ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ
ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ ਪੰਜਾਬ ਦੇ ਡੀਜੀਪੀ ਨੇ ਸਾਂਝੀ ਕੀਤੀ ਜਾਣਕਾਰੀ, ਪੜ੍ਹੋ ਪੂਰੀ ਖ਼ਬਰ ਚੰਡੀਗੜ, 3 ਮਈ...