ਕੋਰੋਨਾ ਦੀ ਦੂਸਰੀ ਲਹਿਰ ਹੋਈ ਭਿਆਨਕ
ਹਰ ਦਿਨ ਬਣ ਰਹੇ ਨੇ ਨਵੇਂ ਰਿਕਾਰਡ
ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ 89 ਹਜ਼ਾਰ ਤੋਂ ਜ਼ਿਆਦਾ ਕੇਸ
ਜ਼ਰਾ ਸੰਭਲ ਜਾਓ
714 ਲੋਕਾਂ ਨੇ ਗਵਾਈ ਜਾਨ

ਦਿੱਲੀ, 3ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿਚ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਲਗਾਤਾਰ ਨਵੇਂ ਕੇਸ ਸਾਹਮਣੇ ਆ ਰਹੇ ਹਨ। ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਹਰ ਦਿਨ ਨਵੇਂ ਰਿਕਾਰਡ ਬਣਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਨਵੇਂ ਮਾਮਲੇ 90 ਹਜ਼ਾਰ ਦੇ ਕਰੀਬ ਆਏ ਹਨ। ਸਿਹਤ ਵਿਭਾਗ ਦੇ ਅਨੁਸਾਰ ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 89,129 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ 714 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿੱਚ ਹੁਣ ਤੱਕ 1 ਕਰੋੜ, 15 ਲੱਖ, 69ਹਜ਼ਾਰ 241 ਲੋਕ ਰਿਕਵਰ ਹੋ ਚੁੱਕੇ ਹਨ।






















