ਚੂਰਾ ਪੋਸਤ ਸਣੇ ਪਤੀ-ਪਤਨੀ ਕਾਬੂ

ਜਲੰਧਰ 3 ਅਪ੍ਰੈਲ (ਅਸ਼ਵਨੀ ਠਾਕੁਰ) – ਥਾਣਾ ਨੰਬਰ ਅੱਠ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਉਸ ਵੇਲੇ ਪਤੀ-ਪਤਨੀ ਨੂੰ ਚੂਰਾ ਪੋਸਤ ਸਣੇ ਕਾਬੂ ਕਰ ਲਿਆ ਜਦ ਉਹ ਆਪਣੇ ਮੋਟਰਸਾਈਕਲ ਉੱਪਰ ਪਠਾਨਕੋਟ ਚੌਕ ਲਾਗਿਓਂਂ ਨਿਕਲ ਰਹੇ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਨ੍ਹਾਂ ਪਠਾਨਕੋਟ ਚੌਕ ‘ਚ ਨਾਕਾਬੰਦੀ ਕੀਤੀ ਹੋਈ ਸੀ ਕਿ ਸਪਲੈਂਡਰ ਮੋਟਰਸਾਈਕਲ ‘ਤੇ ਆ ਰਹੇ ਵਿਅਕਤੀ ਤੇ ਅੌਰਤ ਨੂੰ ਰੁਕਣ ਦਾ ਇਸ਼ਾਰਾ ਕੀਤਾ। ਜਦ ਉਨ੍ਹਾਂ ਨੇ ਪੁਲਿਸ ਨਾਕਾ ਦੇਖਿਆ ਤਾਂ ਇੱਕਦਮ ਘਬਰਾ ਗਏ ਅਤੇ ਆਪਣਾ ਮੋਟਰ ਸਾਈਕਲ ਪਿਛਾਂਹ ਨੂੰ ਮੋੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਰੋਕ ਕੇ ਜਦ ਉਨ੍ਹਾਂ ਦੇ ਹੱਥ ‘ਚ ਫੜੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਦੋ ਕਿਲੋ ਚੂਰਾ ਪੋਸਤ ਬਰਾਮਦ ਹੋਇਆ ਜਿਸ ‘ਤੇ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ। ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਤਾਰ ਚੰਦ ਤੇ ਉਸ ਦੀ ਪਤਨੀ ਪਰਮਿੰਦਰ ਕੌਰ ਵਾਸੀ ਤਲਵੰਡੀ ਕਲਾਂ ਲੁਧਿਆਣਾ ਦੇ ਰੂਪ ਵਿਚ ਹੋਈ ਹੈ। ਦੋਵਾਂ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।






















