ਪੰਜਾਬ ਭਰ ਵਿਚ ਐਫ. ਸੀ. ਆਈ. ਦਫਤਰਾਂ ਦੇ ਘਿਰਾਓ ਆਰੰਭ
ਮਾਨਸਾ 5 ਅਪ੍ਰੈਲ :(ਜੋਗਿੰਦਰ ਸਿੰਘ ਮਾਨ)ਪੂਰੇ ਦੇਸ਼ ‘ਚ ਐਫ. ਸੀ. ਆਈ. ਦੇ ਦਫਤਰਾਂ ਦੇ ਘਿਰਾਓ ਕਰਨ ਦੇ ਸੰਯੁਕਤ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿੱਚ ਇਹਨਾਂ ਦਫ਼ਤਰਾਂ ਦੇ ਸੰਘਰਸ਼ਸ਼ੀਲ ਕਿਸਾਨ-ਮਜਦੂਰ ਜਥੇਬੰਦੀਆਂ ਵੱਲੋਂ ਘਿਰਾਓ ਆਰੰਭ ਕਰ ਦਿੱਤੇ ਗਏ ਹਨ।
ਮਾਨਸਾ ਵਿਖੇ ਘਿਰਾਓ ਕਰਕੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਇਹਨਾਂ ਧਰਨਿਆਂ ਨੂੰ ਜ਼ਬਰਦਸਤ ਹੁੰਗਾਰਾ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਦਫ਼ਤਰਾਂ ਵਿਚ ਹਾਜ਼ਰ ਅਧਿਕਾਰੀਆਂ ਨੂੰ ਕੇਂਦਰੀ ਅਨਾਜ ਮੰਤਰੀ ਦੇ ਨਾਮ ਮੰਗ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਥਾਂ ਥਾਂ ਪਰਿਵਾਰਾਂ ਸਮੇਤ ਸ਼ਾਮਲ ਹੋਣ ਵਾਲੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਕਣਕ ਦੀ ਖਰੀਦ ਤੋਂ ਭੱਜਣ ਦੇ ਬਹਾਨਿਆਂ ਵਜੋਂ ਨਮੀ ਦੀ ਮਾਤਰਾ ਅਤੇ ਦਾਗੀ ਦਾਣਿਆਂ ਦੀ ਮਾਤਰਾ ਘਟਾਉਣ ਵਰਗੀਆਂ ਬੇਹੂਦਾ ਸ਼ਰਤਾਂ ਰੱਦ ਕੀਤੀਆਂ ਜਾਣ। ਕਿਸਾਨਾਂ ਨੂੰ ਜ਼ਮੀਨਾਂ ਦੀਆਂ ਫਰਦਾਂ ਪੇਸ਼ ਕਰਨ ਦੇ ਹੁਕਮ ਅਤੇ ਇਨ੍ਹਾਂ ਮੁਤਾਬਕ ਸਿਰਫ ਉਤਨੀ ਹੀ ਕਣਕ ਖਰੀਦਣ ਦਾ ਕਿਸਾਨ ਮਾਰੂ ਫੈਸਲਾ ਵੀ ਵਾਪਸ ਲਿਆ ਜਾਵੇ। ਸ਼ਾਂਤਾ ਕੁਮਾਰ ਕਮੇਟੀ ਦੀ ਐਫ. ਸੀ. ਆਈ. ਦਾ ਭੋਗ ਪਾਉਣ ਵਾਲੀ ਰਿਪੋਰਟ ਅਤੇ ਇਸ ਮੁਤਾਬਕ ਬਣਾਏ ਗਏ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ।
ਉਨ੍ਹਾਂ ਦੱਸਿਆ ਕਿ ਖੇਤੀ ਕਾਨੂੰਨਾਂ ਦੀ ਮਾਰ ਹੇਠ ਆਉਂਦੇ ਮੰਡੀ ਕਰਮਚਾਰੀਆਂ, ਪੱਲੇਦਾਰਾਂ, ਮੁਨੀਮਾਂ, ਆੜ੍ਹਤੀਆਂ, ਟ੍ਰਾਂਸਪੋਰਟਰਾਂ ਦਿ ਇਹਨਾਂ ਖੇਤੀ ਕਾਨੂੰਨਾਂ ਨਾਲ ਉਜਾੜਾ ਹੋਵੇਗਾ।
ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਅਨੁਸਾਰ ਅਜਿਹੇ ਧਰਨੇ ਪੰਜਾਬ ਭਰਵਿਚ ਦਿੱਤੇ ਗਏ ਹਨ।























