ਭੂਮੀ ਪੇਡਨੇਕਰ ਅਤੇ ਵਿੱਕੀ ਕੋਸ਼ਲ ਵੀ ਆਏ ਕੋਰੋਨਾ ਦੀ ਲਪੇਟ ਵਿੱਚ

ਮੁੰਬਈ, 5 ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਬਾਲੀਵੁਡ ਦੇ ਕਈ ਵੱਡੇ ਸਿਤਾਰੇ ਵੀ ਕੋਰੋਨਾ ਮਹਾਮਾਰੀ ਦੀ ਲਪੇਟ ਵਿਚ ਆਏ ਹਨ। ਕੱਲ੍ਹ ਅਕਸ਼ੇ ਕੁਮਾਰ ਅਤੇ ਗੋਵਿੰਦਾ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਮਿਲੀ ਸੀ ਹੁਣ ਅਦਾਕਾਰਾ ਭੂਮੀ ਪੇਡਨੇਕਰ ਅਤੇ ਐਕਟਰ ਵਿੱਕੀ ਕੋਸ਼ਲ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਦੋਵੇਂ ਸਿਤਾਰਿਆਂ ਨੇ ਆਪਣੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ।






















