ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਬਰਨਾਲਾ- ਬਠਿੰਡਾ ਰੋਡ ਤੇ ਲਾਇਆ ਜਾਮ

ਸੰਗਰੂਰ, 5 ਅਪ੍ਰੈਲ (ਵਿਸ਼ਵ ਵਾਰਤਾ ) – ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ਹੈ । ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਚਾਰ ਵਜੇ ਦੇ ਕਰੀਬ ਬਰਨਾਲਾ ਕੈਂਚੀਆਂ ਤੇ ਬਰਨਾਲਾ – ਬਠਿੰਡਾ ਰੋਡ ਤੇ ਜਾਮ ਲਾਇਆ ਗਿਆ ।
ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜੀਰਾ, ਕੇ ਦੀਪ, ਸੋਨੀਆ ਪਟਿਆਲਾ ਰਾਜਵੀਰ ਮੁਕਤਸਰ ਨੇ ਕਿਹਾ ਕਿ ਇਕ ਪਾਸੇ ਤਾਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੂੰ ਜੇਲ੍ਹ ਵਿੱਚ ਡੱਕਿਆ ਜਾ ਰਿਹਾ ਹੈ । ਪਰ ਦੂਜੇ ਪਾਸੇ ਬੇਰੁਜ਼ਗਾਰਾਂ ਦੇ ਉਪਰ ਹਮਲਾ ਕਰਨ ਵਾਲੇ ਆਗੂਆਂ ਤੇ ਕਾਂਗਰਸ ਦੀ ਸਹਿ ਦੇ ਉੱਪਰ ਉਨ੍ਹਾਂ ਉਪਰ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ ।
ਮੰਗਾਂ:-
1) ਈ.ਟੀ.ਟੀ. ਦੀਆਂ 2364 ਅਸਾਮੀਆਂ ਵੇਲੇ ਪਹਿਲ ਦੇ ਅਧਾਰ ਤੇ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਵਿਚਾਰਿਆ ਜਾਵੇ ।
2) 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ ।
3) ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ ।
4) ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ ।
5) ਉਮਰ ਹੱਦ ਵਿਚ ਛੋਟ ਦਿੱਤੀ ਜਾਵੇ ।
ਇਸ ਮੌਕੇ ਮੌਜੂਦ ਸਾਥੀ ਕਿਰਤੀ ਕਿਸਾਨ ਯੂਨੀਅਨ ਦੇ ਅਨੂਪ ਸਿੰਘ ਰੱਤੋਕੇ, ਗੌਰਮਿੰਟ ਟੀਚਰ ਯੂਨੀਅਨ ਦੇ ਦੇਵੀ ਦਿਆਲ, ਬਲਵਿੰਦਰ ਨਾਭਾ, ਦਿਲਪਰੀਤ ਸੰਗਰੂਰ, ਗਗਨ ਸੰਗਰੂਰ, ਗੁਰਦੀਪ ਮਾਨਸਾ, ਪਰਵਿੰਦਰ ਲੁਧਿਆਣਾ ਤੇ ਮਨਜੀਤ ਕੌਰ ਮਾਨਸਾ ਆਦਿ ਮੌਜੂਦ ਸਨ ।






















