• Latest
  • Trending
ਪੰਜਾਬ ਮੰਤਰੀ ਮੰਡਲ ਵੱਲੋਂ ਸਰਹੱਦੀ ਖੇਤਰਾਂ ਦੀਆਂ ਚੌਲ ਮਿੱਲਾਂ ਦੇ ਹਿੱਸੇ ਵਿੱਚ ਵਾਧਾ

ਪੰਜਾਬ ਮੰਤਰੀ ਮੰਡਲ ਵੱਲੋਂ ਸਰਹੱਦੀ ਖੇਤਰਾਂ ਦੀਆਂ ਚੌਲ ਮਿੱਲਾਂ ਦੇ ਹਿੱਸੇ ਵਿੱਚ ਵਾਧਾ

9 years ago
ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

9 minutes ago
ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

10 minutes ago
ਪ੍ਰਧਾਨ ਮੰਤਰੀ ਮੋਦੀ ਨੇ ਸਲੋਵਾਕੀਆ ਦੇ ਨੇਤਾ ਨੂੰ ਦਿੱਤਾ ਖਾਸ ਤੋਹਫ਼ਾ; ਰਿਚਰਡ ਰਾਸੀ ਨੇ ਵੀਡੀਓ ਸਾਂਝੀ ਕਰ ਕੀਤੀ ਤਾਰੀਫ਼

ਪ੍ਰਧਾਨ ਮੰਤਰੀ ਮੋਦੀ ਨੇ ਸਲੋਵਾਕੀਆ ਦੇ ਨੇਤਾ ਨੂੰ ਦਿੱਤਾ ਖਾਸ ਤੋਹਫ਼ਾ; ਰਿਚਰਡ ਰਾਸੀ ਨੇ ਵੀਡੀਓ ਸਾਂਝੀ ਕਰ ਕੀਤੀ ਤਾਰੀਫ਼

12 minutes ago
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

13 minutes ago
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸ

41 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

1 hour ago
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

2 hours ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

2 hours ago
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

2 hours ago
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

2 hours ago
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

2 hours ago
Hindi News
English News
Tuesday, July 14, 2026
No Result
View All Result
35 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਤਰੀ ਮੰਡਲ ਵੱਲੋਂ ਸਰਹੱਦੀ ਖੇਤਰਾਂ ਦੀਆਂ ਚੌਲ ਮਿੱਲਾਂ ਦੇ ਹਿੱਸੇ ਵਿੱਚ ਵਾਧਾ

August 24, 2017
in ਪੰਜਾਬ
ਪੰਜਾਬ ਮੰਤਰੀ ਮੰਡਲ ਵੱਲੋਂ ਸਰਹੱਦੀ ਖੇਤਰਾਂ ਦੀਆਂ ਚੌਲ ਮਿੱਲਾਂ ਦੇ ਹਿੱਸੇ ਵਿੱਚ ਵਾਧਾ

ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ) : ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਚੌਲ ਮਿੱਲਾਂ ਦੇ ਵਾਸਤੇ ਝੋਨੇ ਦੀ ਖਰੀਦ ਦਾ ਹਿੱਸਾ ਵਧਾਉਣ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਮਜ਼ਦੂਰਾਂ ਲਈ ਘੱਟੋ-ਘੱਟ ਭੁਗਤਾਨ ਨੂੰ ਯਕੀਨੀ ਬਣਾÀਣ ਨੂੰ ਨਿਰਧਾਰਿਤ ਕਰਨ ਲਈ ਤਿੰਨ ਮੈਂਬਰੀ ਕਮੇਟੀ ਗਠਿਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਾਬੰਦੀਸ਼ੁਦਾ ਟਰੱਕ ਯੂਨੀਅਨਾਂ ਵੱਲੋਂ ਝੋਨੇ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪਾਉਣ ਨੂੰ ਰੋਕੇ ਜਾਣ ਵਾਸਤੇ ਢੁਕਵੇਂ ਕਦਮ ਚੁੱਕਣ।
ਇਸ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਰਾਣਾ ਗੁਰਜੀਤ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵੱਲੋਂ ਉਠਾਏ ਗਏ ਮੁੱਦੇ ਤੋਂ ਬਾਅਦ ਇਹ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਵਿੱਚ ਕਿਰਤ ਸਕੱਤਰ ਵੀ ਸ਼ਾਮਲ ਹੋਣਗੇ। ਦੋਵਾਂ ਮੰਤਰੀਆਂ ਨੇ ਕਿਹਾ ਕਿ ਵਿਚੋਲੇ ਘੱਟ ਭੁਗਤਾਨ ਕਰਕੇ ਕਿਰਤੀਆਂ ਦਾ ਸ਼ੋਸ਼ਣ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਨਿਰਧਾਰਤ ਘੱਟੋ-ਘੱਟ ਉਜਰਤ ਤੋਂ ਵੀ ਘੱਟ ਉਜਰਤ ਦਿੱਤੀ ਜਾ ਰਹੀ ਹੈ। ਇਸ ਮੁੱਦੇ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਮੰਤਰੀ ਮੰਡਲ ਨੇ ਇਸ ਕਮੇਟੀ ਦਾ ਪ੍ਰਸਤਾਵ ਕੀਤਾ ਹੈ ਜੋ ਕਿ ਮੰਡੀਆਂ ਵਿੱਚ ਕਿਰਤੀਆਂ ਦੇ ਸ਼ੋਸ਼ਣ ਨੂੰ ਰੋਕਣ ਨੂੰ ਯਕੀਨੀ ਬਣਾਉਣ ਦੇ ਵਾਸਤੇ ਜਾਇਜ਼ਾ ਲਵੇਗੀ ਅਤੇ ਇਸ ਸਬੰਧੀ ਕਦਮ ਚੁੱਕੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿੱਚ ਸਥਿਤ ਚੌਲ ਮਿੱਲਾਂ ਦੇ ਸਬੰਧ ਵਿੱਚ ਮੰਤਰੀ ਮੰਡਲ ਨੇ ਪਿਛਲੇ ਸਾਲ ਦੇ 100 ਫੀਸਦੀ  ਤੋਂ ਵੱਧ ਮਿਲਿੰਗ ਸਮਰਥਾ ਵਾਲੀਆਂ ਮਿੱਲਾਂ ਨੂੰ ਦਿੱਤੇ ਗਈਆਂ 20 ਫੀਸਦੀ ਰਿਆਇਤਾਂ ਦੇ ਮੁਕਾਬਲੇ ਇਸ ਵਾਰੀ ਵਾਧੂ ਹਿੱਸੇ ਵਜੋਂ 40 ਫੀਸਦੀ ਰਿਆਇਤ ਦੇਣ ਦੀ ਆਗਿਆ ਦਾ ਵੀ ਫੈਸਲਾ ਕੀਤਾ ਹੈ। ਸਰਹੱਦੀ ਇਲਾਕਿਆ ਦੀਆਂ ਚੌਲ ਮਿੱਲਾਂ ਨੂੰ ਇਹ ਰਿਆਇਤ ਵਾਧੂ ਝੋਨੇ ਦੀ ਘੱਟ ਤੋਂ ਘੱਟ ਸ਼ਿਫਟਿੰਗ ਨੂੰ ਯਕੀਨੀ ਬਣਾਏਗਾ।
ਮੰਤਰੀ ਮੰਡਲ ਨੇ ਸਾਉਣੀ 2017-18 ਦੇ ਮੰਡੀ ਸੀਜ਼ਨ ਦੌਰਾਨ ਕਸਟਮ ਮਿਲਿੰਗ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਭਰ ਵਿੱਚ ਸਥਿਤ ਤਕਰੀਬਨ 3600 ਚੌਲ ਮਿੱਲਾਂ ਦੇ ਰਾਹੀਂ ਝੋਨੇ ਦੀ ਛਟਾਈ ਹੋਵੇਗੀ। ਸਾਉਣੀ 2017 ਦੀ ਕਸਟਮ ਮਿਲਿੰਗ ਸਕੀਮ ਦੇ ਅਨੁਸਾਰ ਇਹ ਝੋਨਾ ਪਨਗ੍ਰੇਨ, ਮਾਰਕਫੈੱਡ, ਪਨਸੱਪ, ਪੰਜਾਬ ਰਾਜ ਗੁਦਾਮ ਨਿਗਮ, ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ, ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਅਤੇ ਮਿੱਲ ਮਾਲਕਾਂ ਵੱਲੋਂ ਖਰੀਦਿਆ ਜਾਵੇਗਾ।
ਬੁਲਾਰੇ ਦੇ ਅਨੁਸਾਰ ਸੂਬੇ ਵੱਲੋਂ 165.74 ਲੱਖ ਮੀਟਰਕ ਟਨ ਝੋਨਾ ਖਰੀਦੇ ਜਾਣ ਦੀ ਉਮੀਦ ਹੈ ਅਤੇ ਛਟਾਈ ਤੋਂ ਬਾਅਦ ਚੌਲ 31 ਮਾਰਚ, 2018 ਤੱਕ ਐਫ.ਸੀ.ਆਈ. ਦੇ ਹਵਾਲੇ ਕਰਨ ਦਾ ਟੀਚਾ ਹੈ। ਸਾਉਣੀ 2017-18 ਦੌਰਾਨ ਝੋਨੇ ਦੀ ਵੰਡ ਸਾਉਣੀ 2016-17 ਦੀ ਮਿੱਲ ਮਾਲਕਾਂ ਦੀ ਕਾਰਗੁਜ਼ਾਰੀ ਅਤੇ ਮਿੱਲਾਂ ਦੀ ਸਮਰਥਾ ਨੂੰ ਬਰਾਬਰ ਦੀ ਮਹੱਤਤਾ ਦੇ ਅਨੁਸਾਰ ਕੀਤੀ ਗਈ ਹੈ। ਬੁਲਾਰੇ ਅਨੁਸਾਰ ਸਮਰਥਾ ਦੇ ਮੁਤਾਬਕ ਝੋਨੇ ਦੀ ਵੰਡ ਵਿਭਾਗ ਵੱਲੋਂ ਨਿਰਧਾਰਤ ਕੀਤੀ ਗਈ ਹੈ।
ਵਾਧੂ ਝੋਨਾ ਜ਼ਿਲ੍ਹੇ ਦੇ ਅੰਦਰ ਤਬਦੀਲ ਕਰਨ ਲਈ ਰਿਲੀਜ਼ ਆਰਡਰ ਸਕੀਮ ਹੇਠ ਜਾਰੀ ਕੀਤੇ ਰਿਲੀਜ਼ ਆਰਡਰ ਦੇ ਅਨੁਸਾਰ ਕੀਤਾ ਜਾਵੇਗਾ ਅਤੇ ਮਿੱਲ ਮਾਲਕਾਂ ਨੂੰ 25 ਰੁਪਏ ਪ੍ਰਤੀ ਮੀਟਰਕ ਟਨ ਦੇ ਹਿਸਾਬ ਨਾਲ ਨਾ ਮੋੜਣਯੋਗ ਫੀਸ ਜਮ੍ਹਾਂ ਕਰਵਾਉਣੀ ਪਵੇਗੀ। ਇਸ ਮਕਸਦ ਲਈ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮੇਟੀ ਦੇ ਚੇਅਰਮੈਨ ਹੋਣਗੇ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਇਸ ਦੇ ਮੈਂਬਰ ਹੋਣਗੇ। ਜ਼ਿਲ੍ਹੇ ਤੋਂ ਬਾਹਰ ਵਾਧੂ ਝੋਨਾ ਤਬਦੀਲ ਕਰਨ ਲਈ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਤੋਂ ਅਗਾਉ ਪ੍ਰਵਾਨਗੀ ਲੋੜੀਂਦੀ ਹੋਵੇਗੀ।
ਪਹਿਲੀ ਅਕਤੂਬਰ ਨੂੰ ਝੋਨੇ ਦਾ ਮੰਡੀਕਰਨ ਸੀਜ਼ਨ ਸ਼ੁਰੂ ਹੋਣ ਦੇ ਨਾਲ ਕਸਟਮ ਮਿਲਿੰਗ ਨੀਤੀ ਲਾਗੂ ਹੋਵੇਗੀ ਅਤੇ ਮੰਡੀਆਂ ਵਿੱਚ ਆਉਣ ਵਾਲਾ ਝੋਨਾ ਭਾਰਤ ਸਰਕਾਰ ਵੱਲੋਂ ਨਿਰਧਾਰਤ ਵੇਰਵਿਆਂ ਦੇ ਅਨੁਸਾਰ ਸਰਕਾਰੀ ਏਜੰਸੀਆਂ ਵੱਲੋਂ ਖਰੀਦਿਆ ਜਾਵੇਗਾ। ਜਿਹੜੇ ਮਿੱਲ ਮਾਲਕ ਅਲਾਟ ਕੀਤਾ ਕਸਟਮ ਮਿਲਿੰਗ ਕਾਰਜ ਪ੍ਰਵਾਨ ਕਰਨ ਤੋਂ ਨਾਂਹ ਕਰਨਗੇ ਜਾਂ ਏਜੰਸੀਆ ਤੋਂ ਅਲਾਟ ਕੀਤਾ ਝੋਨਾ ਪ੍ਰਵਾਨ ਕਰਨਗੇ, ਉਨ੍ਹਾਂ ਨੂੰ ਇਸ ਨੀਤੀ ਹੇਠ ਦੰਡ ਲਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਤਿੰਨ ਸਾਲ ਤੱਕ ਕਾਲੀ ਸੂਚੀ ਵਿੱਚ ਰੱਖਿਆ ਜਾਵੇਗਾ।
ਇਸ ਨੀਤੀ ਦੇ ਹੇਠ ਖਰੀਦ ਕੇਂਦਰਾਂ/ਮੰਡੀਆਂ ਨੇੜੇ ਦੇ ਮਿਲਿੰਗ ਕੇਂਦਰਾਂ/ਸਟੋਰੇਜ ਕੇਂਦਰਾਂ ਨਾਲ ਜੋੜਿਆ ਗਿਆ ਹੈ। ਮਿਲਿੰਗ/ਸਟੋਰੇਜ ਕੇਂਦਰਾਂ ਦੀ ਉਪਲਬਧ ਮਿਲਿੰਗ  ਸਮਰਥਾ ਨੂੰ ਇਸ ਸਬੰਧ ਵਿੱਚ ਜਿੱਥੋਂ ਤੱਕ ਸੰਭਵ ਹੋ ਸਕੇ, ਧਿਆਨ ਵਿੱਚ ਰੱਖਿਆ ਗਿਆ ਹੈ। ਪ੍ਰਸਤਾਵਿਤ ਖਰੀਦ ਕੇਂਦਰਾਂ/ਮੰਡੀਆਂ ਨੂੰ ਚੌਲ ਮਿੱਲਾਂ ਨਾਲ ਇਸ ਢੰਗ ਨਾਲ ਜੋੜਣ ਲਈ ਸਾਰੀਆਂ ਖਰੀਦ ਏਜੰਸੀਆਂ ਜ਼ਰੂਰੀ ਪ੍ਰਬੰਧ ਕਰਨਗੀਆਂ ਤਾਂ ਜੋ ਨੀਤੀ ਦੇ ਅਨੁਸਾਰ ਢੋਆ-ਢੁਆਈ ‘ਤੇ ਘੱਟ ਤੋਂ ਘੱਟ ਖਰਚ ਆਵੇ।
ਏਜੰਸੀ/ਏਜੰਸੀਆਂ ਦੇ ਕਸਟਮ ਮਿਲਿੰਗ ਝੋਨੇ ਦੀ ਸਟੋਰੇਜ ਲਈ ਕਰੇਟਾਂ ਦਾ ਪ੍ਰਬੰਧ ਮਿੱਲ ਮਾਲਕਾਂ ਵੱਲੋਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਬੰਧਤ ਏਜੰਸੀ ਵੱਲੋਂ ਪ੍ਰਤੀ ਟਨ ਝੋਨੇ ਦੇ ਭੰਡਾਰ ਲਈ 15 ਰੁਪਏ ਦੇ ਹਿਸਾਬ ਨਾਲ ਵਰਤੋਂ ਚਾਰਜ ਦਾ ਭੁਗਤਾਨ ਕੀਤਾ ਜਾਵੇਗਾ। ਤਰਪਾਲਾਂ/ਜਾਲ ਆਦਿ ਸਬੰਧਤ ਏਜੰਸੀਆਂ ਦੁਆਰਾ ਮਿੱਲ ਮਾਲਕਾਂ ਨੂੰ ਸਪਲਾਈ ਕੀਤੀਆਂ ਜਾਣਗੀਆਂ।
ਮਿੱਲ ਮਾਲਕਾਂ ਨੂੰ 31 ਦਸੰਬਰ 2017 ਤੱਕ ਕੁੱਲ ਚਾਵਲਾਂ ਦਾ 33 ਫੀਸਦੀ ਦੇਣਾ ਹੋਵੇਗਾ ਅਤੇ ਕੁੱਲ ਚਾਵਲਾਂ ਦਾ 66 ਫੀਸਦੀ ਹਿੱਸਾ 15 ਫਰਵਰੀ, 2018 ਤੱਕ ਦੇਣਾ ਪਵੇਗਾ। ਜੇ ਸੂਬਾ ਏਜੰਸੀਆਂ 31 ਮਾਰਚ, 2018 ਤੱਕ ਐਫ.ਸੀ.ਆਈ. ਨੂੰ ਚੌਲਾਂ ਦਾ ਸਮੁੱਚਾ ਕੋਟਾ ਮੁਹੱਈਆ ਕਰਾਉਣ ਵਿੱਚ ਨਾਕਾਮ ਰਹਿੰਦੀਆਂ ਹਨ ਤਾਂ ਮਿੱਲ ਮਾਲਕਾਂ ਨੂੰ ਬਕਾਇਆ ਝੋਨੇ ਦੀ ਪ੍ਰਾਪਤੀ ਲਾਗਤ ਦਾ ਭੁਗਤਾਨ ਕਰਨਾ ਪਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

by Ankit
July 14, 2026
0

ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ — ਪੁਲਿਸ ਟੀਮਾਂ ਨੇ 515 ਵਿਅਕਤੀਆਂ...

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

by Ankit
July 14, 2026
0

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ — ਬਰਾਮਦ ਕੀਤੇ ਗਏ ਹਥਿਆਰਾਂ ਦੇ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

by Ankit
July 14, 2026
0

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ ਦੋਆਬੇ ‘ਚ ਦੋ ਦਿਨਾਂ ਦੌਰੇ ਦੌਰਾਨ ਹੜ੍ਹਾਂ ਅਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸ

by Jaspreet Kaur
July 14, 2026
0

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ, 14 ਜੁਲਾਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

by Ankit
July 14, 2026
0

ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ — ਪੁਲਿਸ ਟੀਮਾਂ ਨੇ 515 ਵਿਅਕਤੀਆਂ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

by Ankit
4 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 