ਅੰਮ੍ਰਿਤਸਰ, 7 ਅਪੈ੍ਰਲ : ਕਰੋਨਾ ਮਹਾਂਮਾਰੀ ਤੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ 45 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਉਣੀ ਬਹੁਤ ਜਰੂਰੀ ਹੈ ਤਾਂ ਜੋ ਬਿਮਾਰੀਆਂ ਨਾਲ ਲੜਨ ਲਈ ਵਿਅਕਤੀ ਦੀ ਸਰੀਰਕ ਸ਼ਕਤੀ ਵਿੱਚ ਵਾਧਾ ਹੋਵੇ। ਇਸ ਸਬੰਧੀ ਜਾਣਕਾਰੀ ਸ੍ਰੀ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਨੇ ਨੰਬਰਦਾਰ ਯੂਨੀਅਨ ਨਾਲ ਮੀਟਿੰਗ ਕਰਨ ਉਪਰੰਤ ਦਿੰਤੀ। ਉਨ੍ਹਾਂ ਨੇ ਨੰਬਰਦਾਰ ਯੂਨੀਅਨਾਂ ਦੇ ਆਗੂਆਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਕਰੋਨਾ ਵੈਕਸੀਨ ਲਗਾਉਣ ਲਈ ਪ੍ਰੇਰਿਤ ਕਰਨ। ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਵੈਕਸੀਨ ਦੇ ਲਗਾਉਣ ਨਾਲ ਵਿਅਕਤੀ ਦਾ ਸਰੀਰ ਬਿਮਾਰੀਆਂ ਨਾਲ ਲੜਨ ਦੇ ਸਮਰੱਥ ਹੋ ਜਾਂਦਾ ਹੈ ਤੇ ਹਰੇਕ 45 ਸਾਲ ਦੇ ਵਧੇਰੇ ਉਮਰ ਦੇ ਵਿਅਕਤੀ ਨੂੰ ਇਹ ਵੈਕਸੀਨ ਲਗਾਉਣੀ ਚਾਹੀਦੀ ਹੈ।






















