ਚੰਡੀਗੜ੍ਹ ਵਿੱਚ ਬੀਤੇ 24 ਘੰਟਿਆਂ ਵਿੱਚ ਆਏ ਕੋਰੋਨਾ ਦੇ ਨਵੇਂ ਮਾਮਲੇ
ਦੋ ਲੋਕਾਂ ਦੀ ਮੌਤ

ਚੰਡੀਗੜ੍ਹ, 8 ਅਪ੍ਰੈਲ(ਵਿਸ਼ਵ ਵਾਰਤਾ)- ਕੋਰੋਨਾ ਦਾ ਪ੍ਰਭਾਵ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਬੀਤੇ 24 ਘੰਟਿਆਂ ਵਿੱਚ ਸ਼ਹਿਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਹੁਣ ਤੱਕ ਸ਼ਹਿਰ ਵਿੱਚ ਕੋਰੋਨਾ ਪ੍ਰਭਾਵਿਤ 388 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਇਕ ਦਿਨ ਵਿੱਚ ਸ਼ਹਿਰ ਵਿੱਚ 399 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਮਿਲੇ। ਸ਼ਹਿਰ ਵਿੱਚ ਹੁਣ ਤੱਕ ਇੱਕ ਲੱਖ ਤੋਂ ਜ਼ਿਆਦਾ ਲੋਕਾਂ ਦਾ ਵੈਕਸੀਨੇਸ਼ਨ ਹੋ ਚੁੱਕਾ ਹੈ।






















