ਨਵਾਂਸ਼ਹਿਰ, 9 ਅਪ੍ਰੈਲ :ਮਾਨਯੋਗ ਜਸਟਿਸ ਅਜੈ ਤਿਵਾੜੀ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 ਅਪ੍ਰੈਲ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਿਮੀਨਲ ਕਪਾਊਂਡੇਬਲ ਕੇਸ, ਚੈੱਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟਿ੍ਰਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ. ਐਸ. ਐਨ. ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।






















