ਚੰਡੀਗੜ੍ਹ, 13 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਸਮੇਤ ਉੱਤਰੀ ਭਾਰਤ ਵਿਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ| ਇਸ ਮੌਕੇ ਕਈ ਥਾਈਂ ਨਵਜਾਤ ਲੜਕੇ-ਲੜਕੀਆਂ ਅਤੇ ਨਵ-ਵਿਆਹੀ ਜੋੜੀ ਦੀ ਪਹਿਲੀ ਲੋਹੜੀ ਵੱਖ-ਵੱਖ ਪਰਿਵਾਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ|
ਲੋਹੜੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਜਿਥੇ ਇੱਕ-ਦੂਜੇ ਮੂੰਗਫਲੀ, ਗੱਚਕ ਅਤੇ ਰਿਓੜੀਆਂ ਵੰਡ ਕੇ ਇਸ ਪਾਵਨ ਤਿਉਹਾਰ ਦੀਆਂ ਖੁਸ਼ੀਆਂ ਨੂੰ ਸਾਂਝਾ ਕੀਤਾ ਗਿਆ, ਉਥੇ ਪਿੰਡਾਂ ਅਤੇ ਸ਼ਹਿਰਾਂ ਵਿਚ ਗੀਤ-ਸੰਗੀਤ ਦੇ ਪ੍ਰੋਗਰਾਮਾਂ ਦਾ ਵੀ ਖੂਬ ਆਯੋਜਨ ਕੀਤਾ ਗਿਆ ਹੈ|
ਇਸ ਤੋਂ ਇਲਾਵਾ ਅੱਜ ਕਈ ਸਕੂਲਾਂ, ਕਾਲਜਾਂ ਅਤੇ ਦਫਤਰਾਂ ਵਿਚ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ|
ਉੱਤਰ ਭਾਰਤ ਦਾ ਮਸ਼ਹੂਰ ਤਿਉਹਾਰ ਹੈ ਲੋਹੜੀ
ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾਡ਼ੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬਡ਼ੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾਡ਼੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ, ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹਡ਼ੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ।
ਦੁੱਲਾ ਭੱਟੀ ਦੀ ਕਹਾਣੀ ਨਾਲ ਵੀ ਜੁਡ਼ਿਆ ਹੋਇਆ ਹੈ ਲੋਹੜੀ
ਲੋਹਡ਼ੀ ਦਾ ਇਤਿਹਾਸ ਦੁੱਲਾ ਭੱਟੀ ਦੀ ਕਹਾਣੀ ਨਾਲ ਵੀ ਜੁਡ਼ਿਆ ਹੋਇਆ ਹੈ।
ਲੋਹਡ਼ੀ ਸ਼ਬਦ ਦਾ ਅਰਥ
ਲੋਹਡ਼ੀ ਸ਼ਬਦ ਤਿਲ ਅਤੇ ਰਿਓਡ਼ੀਆਂ ਸ਼ਬਦਾਂ ਦੇ ਮੇਲ ਤੋਂ ਬਣਿਆ ਹੈ, ਜੋ ਪਹਿਲਾਂ ਤਿਲੋਹਡ਼ੀ ਅਤੇ ਫਿਰ ਸਮੇਂ ਦੇ ਨਾਲ ਨਾਲ ਸਰਲ ਹੋ ਕੇ ਲੋਹਡ਼ੀ ਕਹਿਲਾਉਣ ਲੱਗ ਪਿਆ।