ਚੰਡੀਗੜ੍ਹ, 13 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ (ਪ੍ਰੈੱਸ) ਅਤੇ ਉੱਘੇ ਪੰਜਾਬੀ ਸ਼ਾਇਰ ਡਾ. ਅਜੀਤ ਕੰਵਲ ਸਿੰਘ ਹਮਦਰਦ ਦੀਆਂ ਕਵਿਤਾਵਾਂ ਦੀ ਕਾਵਿ-ਚਿੱਤਰ ਪ੍ਰਦਰਸ਼ਨੀ ਅੱਜ ਪੰਜਾਬ ਕਲਾ ਭਵਨ, ਸੈਕਟਰ-16 ਚੰਡੀਗੜ੍ਹ ਵਿਖੇ ਲਗਾਈ ਗਈ| ਇਸ ਕਾਵਿ-ਚਿੱਤਰ ਪ੍ਰਦਰਸ਼ਨੀ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ ਅਤੇ ਇਸ ਕਾਵਿ-ਚਿੱਤਰ ਪ੍ਰਦਰਸ਼ਨੀ ਨੂੰ ਦੇਖ ਕੇ ਹਰ ਕੋਈ ਭਰਪੂਰ ਪ੍ਰਸੰਸਾ ਕਰ ਰਿਹਾ ਹੈ|
ਇਥੇ ਦੱਸਣਯੋਗ ਹੈ ਕਿ ਇਹ ਪ੍ਰਦਰਸ਼ਨੀ ਕੱਲ੍ਹ ਐਤਵਾਰ ਅਤੇ ਪਰਸੋਂ ਸੋਮਵਾਰ ਨੂੰ ਵੀ ਜਾਰੀ ਰਹੇਗੀ| ਪ੍ਰਦਰਸ਼ਨੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੀ ਰਹੇਗੀ|
ਇਸ ਮੌਕੇ ਅੱਜ ਪ੍ਰਦਰਸ਼ਨੀ ਨੂੰ ਦੇਖਣ ਵਾਲਿਆਂ ਵਿਚ ਲੋਕ ਸੰਪਰਕ ਦੇ ਐਡੀਸ਼ਨਲ ਡਾਇਰੈਕਟਰ ਉਪਿੰਦਰ ਸਿੰਘ ਲਾਂਬਾ, ਸੀਨੀਅਰ ਪੱਤਰਕਾਰ ਮੈਡਮ ਉਮਾ ਸ਼ਰਮਾ, ਬਲਜੀਤ ਬੱਲੀ ਅਤੇ ਹੋਰ ਭਾਰੀ ਗਿਣਤੀ ਵਿਚ ਪੱਤਰਕਾਰ ਅਤੇ ਲੇਖਕ ਪਹੁੰਚੇ|
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...