• Latest
  • Trending

ਮੁੱਖ ਮੰਤਰੀ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਾਘੀ ਮੌਕੇ 40 ਮੁਕਤਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ

9 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

6 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

44 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

1 hour ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

2 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

2 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

14 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਾਘੀ ਮੌਕੇ 40 ਮੁਕਤਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ

January 14, 2018
in ਪੰਜਾਬ
 ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕਈ ਪ੍ਰੋਜੈਕਟਾਂ ਦਾ ਕੀਤਾ ਐਲਾਣ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਵਿਸ਼ਵ ਵਾਰਤਾ):ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕਈ ਪ੍ਰੋਜੈਕਟਾਂ ਦਾ ਐਲਾਣ ਕੀਤਾ ਜਿੰਨਾਂ ਵਿਚ ਜਲਾਲਾਬਾਦ ਰੋਡ ਤੇ ਰੇਲਵੇ ਓਵਰ ਬ੍ਰਿਜ ਦਾ ਨਿਰਮਾਣ ਕਰਵਾਉਣਾ ਅਤੇ ਸਟੇਡੀਅਮ ਤੇ ਪੰਜਾਬ ਯੁਨੀਵਰਸਿਟੀ ਦੇ ਖੇਤਰੀ ਕੇਂਦਰ ਨੂੰ ਅਪਗ੍ਰੇਡ ਕਰਨਾ ਸ਼ਾਮਿਲ ਹੈ।
ਵਿੱਤ ਮੰਤਰੀ ਨੇ ਇਹ ਐਲਾਣ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਤੇ ਮਾਘੀ ਦੇ ਪਵਿੱਤਰ ਦਿਨ 40 ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਨਹਿਰੀ ਵਿਸ਼ਰਾਮ ਘਰ ਵਿਖੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਕੀਤਾ।
ਮਾਘੀ ਮੌਕੇ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕਰਨ ਦੇ ਮੁੱਦੇ ਤੇ ਗੱਲ ਕਰਦਿਆਂ ਸ: ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਧਾਰਮਿਕ ਆਯੋਜਨ ਸਿਆਸਤ ਤੋਂ ਮੁਕਤ ਹੋਣੇ ਚਾਹੀਦੇ ਹਨ। ਉਨਾਂ ਆਖਿਆ ਕਿ ਕਾਂਗਰਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸ਼ਹੀਦੀ ਜੋੜ ਮੇਲਿਆਂ ਤੇ ਸਿਆਸੀ ਕਾਨਫਰੰਸ ਨਾ ਕਰਨ ਦੀਆਂ ਹਦਾਇਤਾਂ ਦੀ ਪਹਿਲਾਂ ਫਤਿਹਗੜ ਸਾਹਿਬ ਵਿਖੇ ਅਤੇ ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਲਣਾ ਕੀਤੀ ਹੈ। ਉਨਾਂ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਨੂੰ ਵੀ ਧਾਰਮਿਕ ਮੇਲਿਆਂ ਨੂੰ ਸਿਆਸਤ ਦੇ ਅਖਾੜੇ ਨਹੀਂ ਬਣਾਉਣਾ ਚਾਹੀਦਾ ਕਿਉਂਕਿ ਸਿਆਸਤ ਕਰਨ ਲਈ ਸਿਆਸੀ ਪਾਰਟੀਆਂ ਕੋਲ ਹੋਰ ਬਹੁਤ ਮੰਚ ਹਨ।
ਇਲਾਕੇ ਦੇ ਵਿਕਾਸ ਦੀ ਗੱਲ ਕਰਦਿਆਂ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ਼ਹਿਰ ਵਿਚ ਜਲਾਲਾਬਾਦ ਰੋਡ ਤੇ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਲਈ ਉਹ ਤੁਰੰਤ ਫੰਡ ਜਾਰੀ ਕਰਣਗੇ ਅਤੇ ਛੇਤੀ ਹੀ ਇਸ ਦਾ ਨਿਰਮਾਣ ਸ਼ੁਰੂ ਕਰਵਾ ਦਿੱਤ ਜਾਵੇਗਾ। ਇੱਥੇ ਜ਼ਿਕਰਯੋਗ ਹੈ ਕਿ ਇਸ ਦਾ ਨੀਂਹ ਪੱਥਰ ਸਾਬਕਾ ਉਪਮੁੱਖ ਮੰਤਰੀ ਨੇ ਬਹੁਤ ਸਮਾਂ ਪਹਿਲਾਂ ਰੱਖਿਆ ਸੀ ਪਰ ਉਸਾਰੀ ਸ਼ੁਰੂ ਨਹੀਂ ਕਰਵਾਈ ਸੀ। ਉਨਾਂ ਕਿਹਾ ਕਿ ਇਸ ਤੋਂ ਬਿਨਾਂ ਪਿੱਛਲੀ ਕੈਪਟਨ ਸਰਕਾਰ ਸਮੇਂ ਬਣਾਏ ਸ੍ਰੀ ਮੁਕਤਸਰ ਸਾਹਿਬ ਦੇ ਸਟੇਡੀਅਮ, ਚਾਰ ਯਾਦਗਾਰੀ ਦਰਵਾਜਿਆਂ ਅਤੇ ਮੁਕਤ ਏ ਮਿਨਾਰ ਯਾਦਗਾਰ ਦੀ ਮੁਰਮੰਤ ਲਈ ਵੀ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਕੀਤੇ ਜਾਣਗੇ।
ਪੰਜਾਬ ਯੁਨੀਵਰਸਿਟੀ ਦੇ ਖੇਤਰੀ ਕੇਂਦਰ ਦੀ ਇਮਾਰਤ ਦੇ ਸਬੰਧ ਵਿਚ ਪੁੱਛੇ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਪੰਜਾਬ ਯੁਨੀਵਰਸਿਟੀ ਤੋਂ ਉਸਦੇ ਵਿੱਤੀ ਘਾਟੇ ਸਬੰਧੀ ਰਿਪੋਟ ਮੰਗੀ ਹੈ ਤਾਂ ਜੋ ਇਸ ਸਬੰਧੀ ਅਗਲੇ ਬਜਟ ਵਿਚ ਉਪਬੰਧ ਕੀਤਾ ਜਾ ਸਕੇ।
ਵਿੱਤ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਕ ਅਤੇ ਠੋਸ ਕਚਰੇ ਦੇ ਨਿਪਟਾਰੇ ਲਈ ਡੰਪ ਬਣਾਉਣ ਲਈ ਫੰਡ ਮੁਹਈਆ ਕਰਵਾਉਣ ਦੀ ਗੱਲ ਕਰਦਿਆਂ ਕਿਹਾ ਕਿ ਕਿਸੇ ਵੀ ਵਿਕਾਸ ਪ੍ਰੋਜੈਕਟ ਲਈ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿੱਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵਿਚ ਆਪਣਾ ਵਿਸਵਾਸ਼ ਪ੍ਰਗਟਾਇਆ ਸੀ ਅਤੇ ਸਰਕਾਰ ਵੀ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਦ੍ਰਿੜ ਸਕੰਲਪਤ ਹੈ। ਉਨਾਂ ਕਿਹਾ ਕਿ ਕਾਂਗਰਸ ਦੇ ਚੋਣ ਮੈਨੀਫੈਸਟੋ ਵਿਚ 428 ਬਿੰਦੂ ਸਨ ਜਿੰਨਾਂ ਵਿਚੋ 125 ਤੋਂ ਵੱਧ ਉਹ ਚੋਣ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਜਿੰਨਾਂ ਲਈ ਕੋਈ ਵਿੱਤੀ ਪ੍ਰਬੰਧ ਦੀ ਜਰੂਰਤ ਨਹੀਂ ਸੀ। ਉਨਾਂ ਕਿਹਾ ਕਿ ਬੇਸ਼ਕ ਪਿੱਛਲੀ ਸਰਕਾਰ ਖਾਲੀ ਖ਼ਜਾਨਾ ਸਾਨੂੰ ਵਿਰਾਸਤ ਵਿਚ ਦੇ ਕੇ ਗਈ ਹੈ ਫਿਰ ਵੀ ਕਾਂਗਰਸ ਸਰਕਾਰ ਨੇ ਕਿਸਾਨੀ ਕਰਜੇ ਮਾਫੀ ਅਤੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੁਨਿਟ ਬਿਜਲੀ ਦੇਣ ਵਰਗੇ ਆਪਣੇ ਅਹਿਮ ਚੋਣ ਵਾਅਦੇ ਪੂਰੇ ਕਰਨ ਦੀ ਪ੍ਰਕ੍ਰਿਆ ਆਰੰਭੀ ਹੋਈ ਹੈ।
ਸੂਬੇ ਵਿਚ ਕਪਾਹ ਤੇ ਝੋਨੇ ਦੀ ਰਿਕਾਰਡ ਉਤਪਾਦਨ ਦੀ ਗੱਲ ਕਰਦਿਆਂ ਸ: ਬਾਦਲ ਨੇ ਕਿਹਾ ਕਿ ਇਸ ਨਾਲ ਰਾਜ ਦੇ ਅਰਥਚਾਰੇ ਵਿਚ 15000 ਕਰੋੜ ਰੁਪਏ ਸ਼ਾਮਿਲ ਹੋਏ ਹਨ। ਜਦ ਕਿ ਪਿੱਛਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਖੇਤੀ ਸੈਕਟਰ ਤਬਾਹੀ ਦੇ ਕੰਢੇ ਪਹੁੰਚ ਗਿਆ ਸੀ। ਉਨਾਂ ਰਾਜ ਦੀ ਖਰਾਬ ਵਿੱਤੀ ਹਾਲਤ ਲਈ ਪਿੱਛਲੀ ਸਰਕਾਰ ਨੂੰ ਜਿੰਮੇਵਾਰ ਦਸੱਦਿਆਂ ਕਿਹਾ ਕਿ ਪਿੱਛਲੀ ਸਰਕਾਰ ਨਾ ਕੇਵਲ 31000 ਕਰੋੜ ਦਾ ਕਣਕ ਝੋਨੇ ਦੇ ਸਟਾਕ ਦਾ ਲੋਨ ਸੂਬੇ ਸਿਰ ਝੜਾ ਗਈ ਸੀ ਸਗੋਂ ਪਿੱਛਲੀ ਸਰਕਾਰ ਨੇ ਤਾਂ ਮੰਡੀ ਬੋਰਡ ਅਤੇ ਪੀ.ਆਈ.ਡੀ.ਬੀ. ਦੀ ਆਉਣ ਵਾਲੇ 5 ਸਾਲਾਂ ਦੀ ਆਮਦਨ ਵੀ ਗਿਰਵੀ ਰੱਖ ਕੇ ਲੋਨ ਲੈ ਲਿਆ ਸੀ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਅਰਥਚਾਰੇ ਨੂੰ ਲੀਹ ਤੇ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਚੌਥਾ ਬਜਟ ਵਾਧੂ ਮਾਲੀਏ ਵਾਲਾ ਬਜਟ ਹੋਵੇਗਾ।
ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਆਗੂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਟ ਜਨਤਕ ਹੋਣ ਤੋਂ ਪਹਿਲਾਂ ਹੀ ਘਬਰਾਏ ਹੋਏ ਹਨ ਜੋ ਕਿ ਅਕਾਲੀ ਆਗੂਆਂ ਦੇ ਅੰਦਰਲੇ ਡਰ ਨੂੰ ਉਜਾਗਰ ਕਰਦਾ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਖਜ਼ਾਨਾ ਮੰਤਰੀ ਨੇ ਕਿਹਾ ਕਿ ਤਨਖਾਹ ਕਮਿਸ਼ਨ ਦੀ ਰਿਪੋਟ ਲਗਭਗ ਇਕ ਸਾਲ ਵਿਚ ਆਉਣ ਦੀ ਆਸ ਹੈ। ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਇਸ ਨੂੰ ਚਲਾਉਣਾ ਵਿੱਤੀ ਤੌਰ ਤੇ ਲਾਭਦਾਇਕ ਨਹੀਂ ਰਿਹਾ ਸੀ ਪਰ ਨਾਲ ਹੀ ਉਨਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਕੱਚੇ ਪੱਕੇ ਮੁਲਾਜ਼ਮ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਅਤੇ ਸਾਰੇ ਮੁਲਾਜ਼ਮਾਂ ਨੂੰ ਬਠਿੰਡਾ ਜ਼ਿਲੇ ਵਿਚ ਹੀ ਰੱਖਿਆ ਜਾਵੇਗਾ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ, ਗਿੱਦੜਬਾਹਾ ਦੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ, ਐਸ.ਐਸ.ਪੀ. ਸ੍ਰੀ ਸੁਸ਼ੀਲ ਕੁਮਾਰ, ਕਾਂਗਰਸ ਦੇ ਜ਼ਿਲਾ ਪ੍ਰਧਾਨ ਸ: ਗੁਰਮੀਤ ਸਿੰਘ ਖੁੱਡੀਆਂ, ਸੀਨਿਅਰ ਆਗੂ ਸ: ਜਗਜੀਤ ਸਿੰਘ ਹਨੀ ਫੱਤਣਵਾਲਾ, ਸ: ਗੁਰਸੰਤ ਸਿੰਘ ਬਰਾੜ, ਸ: ਹਰਚਰਨ ਸਿੰਘ ਸੋਥਾ, ਬੀਬੀ ਚਰਨਜੀਤ ਕੌਰ ਬਰਾੜ, ਬਲਾਕ ਪ੍ਰਧਾਨ ਸ੍ਰੀ ਭਿੰਦਰ ਸ਼ਰਮਾ, ਸ:ਸਿਮਰਜੀਤ ਸਿੰਘ, ਸ: ਸਖਵਿੰਦਰ ਸਿੰਘ, ਗਰਪ੍ਰੀਤ ਸਿੰਘ ਗਿੱਲ ਆਦਿ ਵੀ ਹਾਜਰ ਸਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Most Popular

Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

by Ranjit Singh
3 days ago
0

Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ - ਉਪ ਰਾਸ਼ਟਰਪਤੀ ਕਰਨਗੇ ਦੀਪ ਜਗਾ ਕੇ ਦੀਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 