ਆਈਪੀਐਲ ਸੀਜ਼ਨ 14-ਮੈਚ ਤੀਜਾ
ਸਨਰਾਈਜ਼ਰਸ ਹੈਦਰਾਬਾਦ ਅਤੇ ਕੋਲਕਾਤਾ ਨਾਈਟ ਰਾਈਡਰਸ ਦਾ ਹੋਵੇਗਾ ਮੁਕਾਬਲਾ ਅੱਜ

ਚੰਡੀਗੜ੍ਹ, 11 ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਆਈਪੀਐਲ 2021 ਦਾ ਤੀਜਾ ਮੁਕਾਬਲਾ ਚੇਨੱਈ ਦੇ ਐੱਮਏ ਚਿਦਾਂਬਰਮ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੁਕਾਬਲਾ ਸਨਰਾਈਜ਼ਰਸ ਹੈਦਰਾਬਾਦ ਅਤੇ ਕੋਲਕਾਤਾ ਨਾਈਟ ਰਾਈਡਰਸ ਵਿਚਕਾਰ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਕ-ਦੂਜੇ ਨੂੰ ਮਾਤ ਦੇਣ ਲਈ ਮੈਦਾਨ ਵਿੱਚ ਉਤਰਨਗੀਆਂ। ਕੋਲਕਾਤਾ ਨਾਈਟ ਰਾਈਡਰਸ ਦੀ ਅਗਵਾਈ ਇਸ ਵਾਰ ਸਫਲ ਕਪਤਾਨਾਂ ਵਿੱਚੋਂ ਇੱਕ ਇਯੋਨ ਮਾਰਗਨ ਕਰ ਰਹੇ ਹਨ।




















