ਸੁਪਰੀਮ ਕੋਰਟ ਵਿੱਚ ਵੀ ਕੋਰੋਨਾ ਦਾ ਕਹਿਰ ਜਾਰੀ – ਕਈ ਕਰਮਚਾਰੀ ਆਏ ਕੋਰੋਨਾ ਦੀ ਲਪੇਟ ‘ਚ
ਪੜ੍ਹੋ ਜੱਜਾਂ ਨੇ ਕੀ ਲਿਆ ਨਵਾਂ ਫ਼ੈਸਲਾ

ਚੰਡੀਗੜ੍ਹ, 12 ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਕੋਰੋਨਾ ਨੇ ਸੁਪਰੀਮ ਕੋਰਟ ਦੇ ਕੁਝ ਕਰਮਚਾਰੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦੇ 44 ਸਟਾਫ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ।ਕੋਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਦੇ ਜੱਜਾਂ ਨੇ ਫੈਸਲਾ ਲਿਆ ਹੈ ਕਿ ਉਹ ਹੁਣ ਆਪਣੇ-ਆਪਣੇ ਘਰਾਂ ਤੋਂ ਹੀ ਵੀਡੀਓ ਕਾਨਫਰੰਸਿੰਗ ਦੇ ਜ਼ਰਿਏ ਸੁਣਵਾਈ ਕਰਨਗੇ।























