ਦੀਪ ਸਿੱਧੂ ਦੀ ਅੱਜ ਵੀ ਨਹੀਂ ਹੋਈ ਜਮਾਨਤ – ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

ਚੰਡੀਗੜ੍ਹ 12 ਅਪ੍ਰੈਲ(ਵਿਸ਼ਵ ਵਾਰਤਾ)-ਦੀਪ ਸਿੱਧੂ ਦੀ ਅੱਜ ਅਦਾਲਤ ਵਿੱਚ ਹੋਈ ਸੁਣਵਾਈ ਵਿੱਚ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਸਬੰਧੀ ਅਦਾਲਤ ਵੱਲੋਂ ਫੈਸਲਾ ਹੁਣ 15 ਅਪ੍ਰੈਲ ਨੂੰ ਸੁਣਾਇਆ ਜਾਵੇਗਾ। ਵਧੀਕ ਸੈਸ਼ਨ ਜੱਜ ਨੀਲੋਫਰ ਅਬੀਦਾ ਪਰਵੀਨ ਨੇ ਦੀਪ ਸਿੱਧੂ ਦੁਆਰਾ ਦਾਇਰ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖਿਆ ਹੈ। ਦੀਪ ਸਿੱਧੂ ਨੂੰ 26 ਜਨਵਰੀ ਨੂੰ ਲਾਲ ਕਿਲ੍ਹੇ ਤੇ ਹਿੰਸਾ ਭੜਕਾਉਣ ਦੇ ਦੋਸ਼ ਵਿੱਚ ਦਿੱਲੀ ਪੁੁਲਿਸ ਵੱਲੋਂ 8 ਫਰਵਰੀ ਦੀ ਰਾਤ ਨੂੰ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ।






















