ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਵਾਈ ਕੋਰੋਨਾ ਵੈਕਸੀਨ ਦੀ ਦੂਸਰੀ ਡੋਜ਼

ਚੰਡੀਗੜ੍ਹ, 12 ਅਪ੍ਰੈਲ(ਵਿਸ਼ਵ ਵਾਰਤਾ) – ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।ਦੇਸ਼ ਵਿੱਚ ਕਈ ਮਹੀਨਿਆਂ ਤੋਂ ਬਾਅਦ ਇੱਕ ਵਾਰ ਵੱਡੀ ਗਿਣਤੀ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। 24 ਮਾਰਚ ਤੋਂ ਹੁਣ ਤੱਕ ਹਰ ਰੋਜ਼ 50 ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਪਰ ਇਸ ਦੌਰਾਨ ਭਾਰਤ ਵਿੱਚ ਕੋਰੋਨਾ ਟੀਕਾਕਰਨ ਵੀ ਤੇਜੀ ਨਾਲ ਚੱਲ ਰਿਹਾ ਹੈ। ਕੋਵਿਡ ਤੋਂ ਬਚਾਅ ਲਈ ਇਸ ਸਮੇਂ ਟੀਕਾਕਰਨ ਮੁਹਿੰਮ ਦਾ ਤੀਜਾ ਪੜਾਅ ਚੱਲ ਰਿਹਾ ਹੈ।ਇਸ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਕੋਵਿਡ ਦਾ ਦੂਜਾ ਟੀਕਾ ਲਗਵਾਇਆ ਗਿਆ ਹੈ।






















