ਮੌਸਮ ਵਿਭਾਗ ਵੱਲੋਂ ਅਲਰਟ ਜਾਰੀ-ਇਹਨਾਂ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਨਵੀਂ ਦਿੱਲੀ, 12 ਅਪ੍ਰੈਲ(ਵਿਸ਼ਵ ਵਾਰਤਾ)- ਮੌਸਮ ਵਿਭਾਗ ਦੇ ਅਨੁਸਾਰ ਪੱਛਮੀ ਬੰਗਾਲ, ਝਾਰਖੰਡ, ਕਰਨਾਟਕਾ, ਮਰਾਠਵਾਡਾ, ਓਡੀਸ਼ਾ, ਮੱਧ ਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ,ਅਸਮ, ਮੇਘਾਲਿਆ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਵਿੱਚ ਵੀ ਤਮਿਲਨਾਡੂ, ਪੁਡੂਚੇਰੀ, ਕੇਰਲਾ ਅਤੇ ਕੌਂਕਣ , ਗੋਆ ਦੇ ਤੱਟਵਰਤੀ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੇ ਆਸਾਰ ਹਨ। ਮੱਧ ਅਤੇ ਉਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਲੂ ਵੀ ਚੱਲ ਰਹੀ ਹੈ। ਇਸ ਦੇ ਚੱਲਦੇ ਭਾਰਤੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਉਤਪੰਨ ਹੋ ਰਹੀ ਹੈ। ਇਹ ਗੜਬੜੀ 14 ਤੋਂ 17 ਅਪ੍ਰੈਲ ਤੱਕ ਰਹੇਗੀ। ਮੌਸਮ ਵਿਭਾਗ ਦੀ ਮੰਨਿਏ ਤਾਂ ਅਗਲੇ ਚਾਰ ਦਿਨਾਂ ਤੱਕ ਮੱਧ ਭਾਰਤ ਵਿੱਚ ਗਰਮੀ ਤੋਂ ਥੋੜੀ ਰਾਹਤ ਮਿਲੇਗੀ। ਮੱਧ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਗਰਜ ਦੇ ਨਾਲ ਮੀਂਹ ਪੈਣ ਦੇ ਨਾਲ-ਨਾਲ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦਾ ਅਨੁਮਾਨ ਹੈ। ਇਸ ਖੇਤਰ ਵਿੱਚ 30-40 ਕਿਲੋਮੀਟਰ ਪ੍ਰਤੀਘੰਟੇ ਦੀ ਰਫਤਾਰ ਨਾਲ ਤੇਜ਼ ਹਵਾ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਦੇਸ਼ ਦੇ ਕਈ ਇਲਾਕਿਆਂ ਵਿੱਚ ਹਲਕਾ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਘੱਟ ਤੋਂ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35 ਡਿਗਰੀ ਸੈਲਸੀਅਲ ਰਹਿਣ ਦਾ ਅਨੁਮਾਨ ਹੈ।






















