• Latest
  • Trending
ਖੇਤੀ ਕਾਨੂੰਨਾਂ ਦੀ ਵਾਪਸੀ ਤੇ ਸਾਮਰਾਜੀ ਲੁੱਟ ਤੋਂ ਮੁਕਤੀ ਲਈ ਸੰਘਰਸ਼ ਜ਼ਾਰੀ ਰੱਖਾਂਗੇ-ਉਗਰਾਹਾਂ

ਖੇਤੀ ਕਾਨੂੰਨਾਂ ਦੀ ਵਾਪਸੀ ਤੇ ਸਾਮਰਾਜੀ ਲੁੱਟ ਤੋਂ ਮੁਕਤੀ ਲਈ ਸੰਘਰਸ਼ ਜ਼ਾਰੀ ਰੱਖਾਂਗੇ-ਉਗਰਾਹਾਂ

6 years ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

1 hour ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

9 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

9 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

10 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

10 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

11 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

11 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀ ਕਾਨੂੰਨਾਂ ਦੀ ਵਾਪਸੀ ਤੇ ਸਾਮਰਾਜੀ ਲੁੱਟ ਤੋਂ ਮੁਕਤੀ ਲਈ ਸੰਘਰਸ਼ ਜ਼ਾਰੀ ਰੱਖਾਂਗੇ-ਉਗਰਾਹਾਂ

April 13, 2021
in ਖਬਰਾਂ, ਪੰਜਾਬ
ਖੇਤੀ ਕਾਨੂੰਨਾਂ ਦੀ ਵਾਪਸੀ ਤੇ ਸਾਮਰਾਜੀ ਲੁੱਟ ਤੋਂ ਮੁਕਤੀ ਲਈ ਸੰਘਰਸ਼ ਜ਼ਾਰੀ ਰੱਖਾਂਗੇ-ਉਗਰਾਹਾਂ

ਖੇਤੀ ਕਾਨੂੰਨਾਂ ਦੀ ਵਾਪਸੀ ਤੇ ਸਾਮਰਾਜੀ ਲੁੱਟ ਤੋਂ ਮੁਕਤੀ ਲਈ ਸੰਘਰਸ਼ ਜ਼ਾਰੀ ਰੱਖਾਂਗੇ-ਉਗਰਾਹਾ

21 ਅਪ੍ਰੈਲ ਨੂੰ ਪੰਜਾਬ ਚੋਂ ਹਜ਼ਾਰਾਂ ਲੋਕ ਦਿੱਲੀ ਵੱਲ ਕਰਨਗੇ ਕੂਚ

ਖੇਤੀ ਕਾਨੂੰਨਾਂ ਦੀ ਵਾਪਸੀ ਤੇ ਸਾਮਰਾਜੀ ਲੁੱਟ ਤੋਂ ਮੁਕਤੀ ਲਈ ਸੰਘਰਸ਼ ਜ਼ਾਰੀ ਰੱਖਾਂਗੇ-ਉਗਰਾਹਾਂ

ਬਠਿੰਡਾ 13 ਅਪ੍ਰੈਲ ( ਕੁਲਬੀਰ ਬੀਰਾ ): ਵਿਸਾਖੀ ਦੇ ਇਤਹਾਸਕ ਦਿਹਾੜੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤੀ ਖੇਤੀ ਕਾਨੂੰਨਾਂ ਵਿਰੋਧੀ ਕਾਨਫਰੰਸ ‘ਚ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨਾਂ ਤੇ ਨੌਜਵਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਉਹ ਅੱਜ ਦੇ ਇਤਹਾਸਕ ਦਿਹਾੜੇ ਤੋਂ ਪ੍ਰੇਰਨਾ ਲੈਕੇ ਮੋਦੀ ਸਰਕਾਰ ਵਲੋਂ ਲਿਆਂਦੇ ਕਾਲ਼ੇ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਖੇਤੀ ਖੇਤਰ ਦੀ ਸਾਮਰਾਜੀ ਲੁੱਟ ਤੋਂ ਮੁਕੰਮਲ ਮੁਕਤੀ ਲਈ ਸੰਗਰਾਮ ਜ਼ਾਰੀ ਰੱਖਣਗੇ । ਉਹਨਾਂ ਐਲਾਨ ਕੀਤਾ ਕਿ 21 ਅਪ੍ਰੈਲ ਨੂੰ ਸੂਬੇ ਭਰ ਚੋਂ ਹਜ਼ਾਰਾਂ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਦਾ ਵਿਸ਼ਾਲ ਕਾਫ਼ਲਾ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਝੰਡਾ ਸਿੰਘ ਜੇਠੂਕੇ ਦੀ ਅਗਵਾਈ ਹੇਠ ਦਿੱਲੀ ਵੱਲ ਕੂਚ ਕਰੇਗਾ। ਉਹਨਾਂ ਜਲਿਆਂ ਵਾਲਾ ਬਾਗ਼ ਦੇ ਸ਼ਹੀਦਾਂ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਜਿਸ ਅੰਗਰੇਜ਼ੀ ਸਾਮਰਾਜ ਤੋਂ ਮੁਕਤੀ ਲਈ ਜਲਿਆਂ ਬਾਗ਼ ਦੇ ਸ਼ਹੀਦਾਂ ਨੇ ਜਾਤਾਂ ਧਰਮਾਂ ਤੇ ਫਿਰਕਿਆਂ ਤੋਂ ਉੱਪਰ ਉੱਠ ਕੇ ਸ਼ਹਾਦਤਾਂ ਦਿੱਤੀਆਂ ਸਨ ਅੱਜ ਉਹਨਾਂ ਅੰਗਰੇਜ਼ ਸਾਮਰਾਜੀਆਂ ਸਮੇਤ ਅਨੇਕਾਂ ਸਾਮਰਾਜੀ ਮੁਲਕਾਂ ਵੱਲੋਂ ਸਾਡੇ ਮੁਲਕ ਦੀ ਖੇਤੀ,ਸਨਅਤ , ਬਿਜਲੀ, ਪਾਣੀ ਸਮੇਤ ਦੇਸ਼ ਦੇ ਸਭੈ ਅਮੀਰ ਕੁਦਰਤੀ ਸਰੋਤਾਂ ਨੂੰ ਲੁੱਟਣ ਦੇ ਲਈ ਹੱਲਾ ਬੋਲ ਰੱਖਿਆ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ। ਉਹਨਾਂ ਕਿਹਾ ਅੱਜ਼ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ ਨੂੰ ਅੱਗੇ ਵਧਾਉਣ ਲਈ ਸ਼ਹੀਦਾਂ ਦੀ ਵਿਰਾਸਤ ਤੇ ਪਹਿਰਾ ਦਿੰਦੇ ਹੋਏ ਭਾਜਪਾ ਫਿਰਕੂ ਫਾਸ਼ੀਵਾਦ ਹਕੂਮਤ ਖ਼ਿਲਾਫ਼ ਘੋਲ਼ ਨੂੰ ਤੇਜ਼ ਕਰਦੇ ਹੋਏਕਿਸਾਨ ਘੋਲ ਨੂੰ ਫਿਰਕੂ ਲੀਹਾਂ ‘ਤੇ ਵੰਡਕੇ ਸਿਰਫ ਸਿੱਖਾਂ ਦੇ ਘੋਲ ਵਜੋਂ ਸਥਾਪਿਤ ਕਰਨ ਰਾਹੀਂ ਇਸਨੂੰ ਲੀਹੋਂ ਲਾਹੁਣਾ ਚਾਹੁੰਦੀਆਂ ਤਾਕਤਾਂ ਦੇ ਮਨਸੂਬਿਆਂ ਨੂੰ ਵੀ ਮਾਤ ਦੇਣ ਦੀ ਲੋੜ ਹੈ। ਉਹਨਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਵੱਲੋਂ ਲੁੱਟ ਅਤੇ ਜ਼ਬਰ ਜ਼ੁਲਮ ਦੇ ਖਾਤਮੇ ਲਈ ਜਾਤਪਾਤੀ ਵਿਵਸਥਾ ਨੂੰ ਖਤਮ ਕਰਕੇ ਸਮੂਹ ਕਿਰਤੀ ਕਿਸਾਨਾਂ ਨੂੰ ਇੱਕਜੁੱਟ ਕਰਨ ਲਈ ਹੀ ਖਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ। ਉਹਨਾਂ ਐਲਾਨ ਕੀਤਾ ਕਿ ਮੌਜੂਦਾ ਘੋਲ਼ ਨੂੰ ਅੱਗੇ ਵਧਾਉਣ ਲਈ ਮਈ ਮਹੀਨੇ ‘ਚ ਸੰਸਦ ਵੱਲ ਵਿਸ਼ਾਲ ਤੇ ਜਬਤਬੱਧ ਮਾਰਚ ਕੀਤਾ ਜਾਵੇਗਾ।

ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਘੋਲ਼ ਸਮੁਚੇ ਮੁਲਕ ਦੇ ਕਿਸਾਨਾਂ ਦਾ ਘੋਲ਼ ਬਣਕੇ ਲੋਕ ਘੋਲ਼ ਚ ਤਬਦੀਲ ਹੋ ਗਿਆ ਹੈ ਜਿਸਨੂੰ ਸਮੂਹ ਲੋਕਾਂ ਵੱਲੋਂ ਹਮਾਇਤ ਮਿਲ ਰਹੀ ਹੈ। ਉਹਨਾਂ ਕਿਹਾ ਕਿ ਇਸ ਇਤਿਹਾਸਕ ਕਿਸਾਨ ਘੋਲ਼ ਸਮੂਹ ਲੋਕ ਦੋਖੀ ਸਿਆਸੀ ਪਾਰਟੀਆਂ ਦੀ ਲੋਕ ਵਿਰੋਧੀ ਖ਼ਸਲਤ ਨੰਗੀ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਘੋਲ਼ ਲੋਕਾਂ ਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦਰਮਿਆਨ ਘੋਲ਼ ਹੈ। ਉਹਨਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਗੱਲਬਾਤ ਦੀ ਮੇਜ਼ ਤੇ ਬੁਰੀ ਤਰ੍ਹਾਂ ਹਾਰ ਚੁੱਕੀ ਹੈ । ਉਹਨਾਂ
ਮੌਜੂਦਾ ਸੰਘਰਸ਼ ਦੀ ਹੋਰ ਤਕੜਾਈ ਲਈ ਜਾਤਾਂ ਧਰਮਾਂ ਤੋਂ ਉੱਪਰ ਉੱਠ ਕੇ ਸਭਨਾਂ ਵਰਗਾਂ ਨੂੰ ਇਸ ਘੋਲ ‘ਚ ਸ਼ਾਮਲ ਕਰਾਉਣ ਲਈ ਹੋਰ ਤਾਣ ਜੁਟਾਉਣ ਦਾ ਸੱਦਾ ਦਿੱਤਾ। ਉਹਨਾਂ ਦਾਅਵਾ ਕੀਤਾ ਕਿ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਸਮੁੱਚੇ ਮੁਲਕ ‘ਚ ਸਭਨਾਂ ਫਸਲਾਂ ਦੀ ਘੱਟੋ-ਘੱਟ ਖਰੀਦ ਮੁੱਲ ਤੇ ਸੰਵਿਧਾਨਕ ਗਾਰੰਟੀ ਤੱਕ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ। ਇਸ ਮੌਕੇ ਹਰਿਆਣਾ ਤੋਂ ਖੇਤੀ ਕਾਨੂੰਨਾਂ ਵਿਰੋਧੀ ਦੀ ਮਹਿਲਾ ਵਿੰਗ ਦੀ ਆਗੂ ਸ਼ਾਰਦਾ ਦੀਕਸ਼ਤ ਤੇ ਰੀਤੂ ਕੌਸ਼ਿਕ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਮੌਜ਼ੂਦਾ ਘੋਲ਼ ਸ਼ੁਰੂ ਕਰਕੇ ਹਰਿਆਣੇ ਤੇ ਪੰਜਾਬ ਦੀ ਸਾਂਝ ਨੂੰ ਮੁੜ ਬੁਲੰਦੀਆਂ ਤੇ ਲੈ ਆਂਦਾ ਹੈ। ਉਹਨਾਂ ਕਿਹਾ ਹਰਿਆਣਾ ਦੀਆਂ ਔਰਤਾਂ ਵੀ ਇਸ ਘੋਲ ‘ਚ ਪੰਜਾਬ ਦੀਆਂ ਔਰਤਾਂ ਵਾਂਗ ਆਪਣੇ ਭਰਾਵਾਂ ਦੇ ਬਰਾਬਰ ਮੋਢਾ ਲਾਕੇ ਖੜੀਆਂ ਹਨ। ਬੀਕੇਯੂ ਏਕਤਾ ਉਗਰਾਹਾਂ ਦੇ ਮਹਿਲਾ ਵਿੰਗ ਦੀ ਆਗੂ ਪਰਮਜੀਤ ਕੌਰ ਪਿੱਥੋ ਨੇ ਕਿਹਾ ਕਿ ਮੁਗਲ ਸਾਮਰਾਜ ਤੇ ਅੰਗਰੇਜ਼ ਸਾਮਰਾਜ ਦੇ ਖਿਲਾਫ ਲੜੇ ਗਏ ਸੰਘਰਸ਼ਾਂ ਦੌਰਾਨ ਵੀ ਔਰਤਾਂ ਨੇ ਵੱਡਮੁੱਲਾ ਯੋਗਦਾਨ ਪਾਇਆ ਸੀ ਅਤੇ ਅੱਜ ਵੀ ਕਿਸਾਨ ਮਜ਼ਦੂਰ ਔਰਤਾਂ ਆਪਣੀ ਵਿਰਾਸਤ ਨੂੰ ਬੁਲੰਦ ਕਰਦੀਆਂ ਹੋਈਆਂ ਪਹਿਲੇ ਦਿਨ ਤੋਂ ਹੀ ਖੇਤੀ ਕਾਨੂੰਨਾਂ ਵਿਰੋਧੀ ਅੰਦੋਲਨ ‘ਚ ਡਟੀਆਂ ਹੋਈਆਂ ਹਨ। ਉਹਨਾਂ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਹਾੜੀ ਦੇ ਰੁਝੇਵਿਆਂ ‘ਚ ਕਿਸਾਨ ਮੋਰਚਿਆਂ ਦੀ ਜ਼ਿੰਮੇਵਾਰੀ ਸੰਭਾਲਣ ਲਈ ਅੱਗੇ ਆਉਣ। ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਤੇ ਸ਼ਿੰਗਾਰਾ ਸਿੰਘ ਮਾਨ ਤੋਂ ਇਲਾਵਾ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਕਿਰਨਜੀਤ ਸਿੰਘ ਸੇਖੋਂ , ਨੌਜਵਾਨ ਭਾਰਤ ਸਭਾ ਦੇ ਆਗੂ ਸਰਬਜੀਤ ਮੌੜ ਡੀਟੀਐਫ ਦੇ ਆਗੂ ਰੇਸ਼ਮ ਸਿੰਘ ਤੇ ਮੁਲਾਜ਼ਮਾਂ ਦੇ ਆਗੂ ਮੇਘ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ, ਜਸਵੀਰ ਸਿੰਘ ਬੁਰਜ਼ ਸੇਮਾ, ਹਰਿੰਦਰ ਕੌਰ ਬਿੰਦੂ ਤੇ ਜਗਦੇਵ ਸਿੰਘ ਜੋਗੇਵਾਲਾ ਵੀ ਮੌਜੂਦ ਸਨ। ਇਸ ਕਾਨਫਰੰਸ ਦੌਰਾਨ ਨਾਟਿਯਮ ਜੈਤੋ ਦੀ ਨਾਟਕ ਟੀਮ ਵੱਲੋਂ ਕੀਰਤੀ ਕਿਰਪਾਲ ਦੀ ਨਿਰਦੇਸ਼ਨਾ ਹੇਠ ਖੇਤੀ ਕਾਨੂੰਨਾਂ ਖਿਲਾਫ ਦੋ ਨਾਟਕ ਸਿਕੰਦਰ ਦਾ ਘੋੜਾ ਤੇ ਇੱਕ ਵਟਾ ਜੀਰੋ ਪੇਸ਼ ਕੀਤੇ ਗਏ ਅਤੇ ਗੁਰਵਿੰਦਰ ਬਰਾੜ ਵੱਲੋਂ ਆਪਣੇ ਗੀਤ ਪੇਸ਼ ਕੀਤੇ ਗਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

Most Popular

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

by Ranjit Singh
4 days ago
0

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ 'ਚ - 28 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 