ਕੈਬਿਨਟ ਮੰਤਰੀ ਸੋਨੀ ਨੇ ਵੈਸਾਖੀ,ਖਾਲਸਾ ਪੰਥ ਦੀ ਸਿਰਜਨਾ ਅਤੇ ਨਵਰਾਤਿਆਂ ਦੀ ਸ਼ਹਿਰ ਵਾਸੀਆਂ ਨੂੰ ਦਿੱਤੀ ਵਧਾਈ
ਕੋਰੋਨਾ ਮਹਾਂਮਾਰੀ ਤੋ ਬੱਚਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਅਮਲ ਕਰਨ ਦੀ ਕੀਤੀ ਅਪੀਲ
ਬਾ੍ਰਹਮਣ ਸਮਾਜ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ

ਅੰਮ੍ਰਿਤਸਰ 13 ਅਪੈ੍ਰਲ (ਵਿਸ਼ਵ ਵਾਰਤਾ);-ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਸ਼ਹਿਰ ਵਾਸੀਆਂ ਨੂੰ ਵੈਸਾਖੀ,ਖਾਲਸਾ ਪੰਥ ਦੀ ਸਿਰਜਨਾ ਅਤੇ ਨਵਰਾਤਿਆਂ ਦੀ ਵਧਾਈ ਦਿੰਦੇ ਹੋਏ ਅਤੇ 13 ਅਪੈ੍ਰਲ 1919 ਨੂੰ ਜਲਿਆਵਾਲਾ ਬਾਗ ਵਿਖੇ ਸ਼ਹੀਦ ਹੋਏ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਇੰਨ੍ਹਾਂ ਦੀ ਬਦੋਲਤ ਹੀ ਅਸੀ ਸਾਰੇ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਹਰੇਕ ਭਾਰਤੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਆਜਾਦੀ ਨੂੰ ਬਰਕਰਾਰ ਰੱਖਣ ਲਈ ਕੰਮ ਕਰੇ।
ਸ਼੍ਰੀ ਸੋਨੀ ਨੇ ਕਿਹਾ ਕਿ ਇਸੇ ਹੀ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦੀ ਧਰਤੀ ਤੇ ਜੁਲਮਾਂ ਦਾ ਖਾਤਮਾ ਕਰਨ ਲਈ ਖਾਲਸਾ ਪੰਥ ਦੀ ਸਿਰਜਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸੇ ਹੀ ਦਿਨ ਕਿਸਾਨ ਆਪਣੀ ਕਣਕ ਦੀ ਕਟਾਈ ਸ਼ੁਰੂ ਕਰਦੇ ਹਨ ਅਤੇ ਦੇਸ਼ ਦਾ ਅੰਨ ਭੰਡਾਰ ਭਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਪਵਿੱਤਰ ਤੇ ਇਤਿਹਾਸਕ ਦਿਨ ਹੈ ਅਤੇ ਅੱਜ ਨਵਰਾਤੇ ਵੀ ਸ਼ੁਰੂ ਹੋਏ ਹਨ। ਇਸ ਮੌਕੇ ਸ਼੍ਰੀ ਸੋਨੀ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਦੀਆ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਨ ਤਾਂ ਜੋ ਇਸ ਮਹਾਂਮਾਰੀ ਤੇ ਜਿੱਤ ਪਾ੍ਰਪਤ ਕੀਤੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭੀੜ ਭੜੱਕੇ ਵਾਲੀਆਂ ਥਾਵਾਂ ਤੇ ਜਾਣ ਤੋ ਗੁਰੇਜ ਕਰਨ, ਮਾਸਕ ਅਤੇ ਸਮਾਜਿਕ ਨਿਯਮਾਂ ਦੀ ਦੂਰੀ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਨ ਤਾਂ ਹੀ ਇਸ ਮਹਾਂਮਾਰੀ ਨੂੰ ਰੋਕਿਆ ਜਾ ਸਕਦਾ ਹੈ।
ਇਸ ਮੌਕੇ ਸ਼੍ਰੀ ਸੋਨੀ ਦੇ ਨਿਵਾਸ ਅਸਥਾਨ ਤੇ ਪਹੁੰਚੇ ਬ੍ਰਾਹਮਣ ਪ੍ਰਤੀਨਿਧੀ ਸਭਾ ਦੇ ਨੁਮਾਇੰਦਿਆਂ ਵਲੋ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋ ਬਾ੍ਰਹਮਣ ਭਲਾਈ ਬੋਰਡ ਦਾ ਗਠਨ ਕਰਕੇ ਬਾ੍ਰਹਮਣਾਂ ਨੂੰ ਮਾਣ ਬਖ਼ਸਿਆ ਹੈ ਦੇ ਸਬੰਧੀ ਧੰਨਵਾਦੀ ਪੱਤਰ ਸੋਪਿਆਂ। ਇਸ ਮੌਕੇ ਬਾ੍ਰਹਮਣ ਸਭਾ ਦੇ ਪ੍ਰਧਾਨ ਸ਼੍ਰੀ ਰਮੇਸ਼ ਚੰਦਰ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਬਾ੍ਰਹਮਣ ਭਲਾਈ ਬੋਰਡ ਦਾ ਗਠਨ ਕਰਕੇ ਇਕ ਚੰਗਾ ਉਪਰਾਲਾ ਕੀਤਾ ਹੈ ਅਤੇ ਸਾਰਾ ਬ੍ਰਾਹਮਣ ਸਮਾਜ ਮੁੱਖ ਮੰਤਰੀ ਪੰਜਾਬ ਦਾ ਰਿਣੀ ਰਹੇਗਾ।
ਇਸ ਮੌਕੇ ਕੋਸਲਰ ਵਿਕਾਸ ਸੋਨੀ, ਸ਼੍ਰੀ ਰਾਜੀਵ ਜੋਸੀ ਪ੍ਰਧਾਨ ਮਾਝਾ ਜੋਨ, ਸ਼੍ਰ ਸੰਜੀਵ ਖਿੰਦਰੀ, ਸ਼੍ਰੀ ਰਾਜੇਸ਼ ਸ਼ਰਮਾ, ਸ਼੍ਰੀ ਸੰਜੀਵ ਰਾਮਪਾਲ ਅਤੇ ਕਪਿਲ ਸ਼ਰਮਾ ਵੀ ਹਾਜ਼ਰ ਸਨ।
ਕੈਪਸ਼ਨ: ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੂੰ ਧੰਨਵਾਦੀ ਪੱਤਰ ਸੋਪਦੇ ਹੋਏ ਬਾ੍ਰਹਮਣ ਸਮਾਜ ਦੇ ਨੁਮਾਇੰਦੇ ਨਾਲ ਹਨ ਸ਼੍ਰੀ ਰਮੇਸ਼ ਚੰਦਰ ਸ਼ਰਮਾ।






















