ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਚਿੰਤਾਜਨਕ
ਸਾਰੇ ਰਾਜਾਂ ਦੇ ਗਵਰਨਰਾਂ ਨਾਲ ਅੱਜ ਬੈਠਕ ਕਰਨਗੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਦਿੱਲੀ, 14 ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦੀ ਚਿੰਤਾਜਨਕ ਰਫਤਾਰ ਦੇ ਚਲਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਸਾਰੇ ਰਾਜਾਂ ਦੇ ਰਾਜਪਾਲਾਂ ਦੇ ਨਾਲ ਬੈਠਕ ਕਰਨਗੇ। ਉਪ ਰਾਸ਼ਟਰਪਤੀ ਵੈਂਕਯਾ ਨਾਇਡੂ ਵੀ ਇਸ ਬੈਠਕ ਵਿੱਚ ਸ਼ਾਮਲ ਹੋਣਗੇ। ਇਸ ਬੈਠਕ ਵਿੱਚ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨਾਲ ਨਜਿੱਠਣ ਬਾਰੇ ਚਰਚਾ ਹੋਵੇਗੀ।






















