ਕੇਂਦਰ ਸਰਕਾਰ ਦਾ ਵੱਡਾ ਫੈਸਲਾ
CBSE ਦੀ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ-ਕੋਰੋਨਾ ਦੇ ਮੱਦੇਨਜ਼ਰ ਲਿਆ ਗਿਆ ਇਹ ਫੈਸਲਾ

ਚੰਡੀਗੜ੍ਹ, 14 ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵੱਧਦਾ ਜਾ ਰਿਹਾ ਹੈ। ਕੋਰੋਨਾ ਦੇ ਇਸ ਵੱਧ ਰਹੇ ਪ੍ਰਭਾਵ ਦੇ ਕਾਰਨ ਕੇਂਦਰ ਸਰਕਾਰ ਨੇ CBSE ਇਮਤਿਹਾਨਾਂ ਬਾਰੇ ਇੱਕ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ CBSE ਦੀਆਂ 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਜਦੋਂਕਿ 12 ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਿੱਖਿਆ ਮੰਤਰੀ ਅਤੇ ਮੰਤਰਾਲਿਆਂ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ।






















