ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ
ਕੋਰੋਨਾ ਦੇ ਵੱਧਦੇ ਪ੍ਰਭਾਵ ਦੇ ਕਾਰਨ ਲਿਆ ਗਿਆ ਇਹ ਅਹਿਮ ਫੈਸਲਾ

ਚੰਡੀਗੜ੍ਹ, 15 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕੋਰੋਨਾ ਦਾ ਪ੍ਰਭਾਵ ਲਗਾਤਾਰ ਜਾਰੀ ਹੈ। ਰੋਜ਼ ਹੀ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਇਕ ਅਹਿਮ ਫੈਸਲਾ ਲਿਆ ਹੈ।ਪੰਜਾਬ ਸਰਕਾਰ ਨੇ 5ਵੀਂ, 8ਵੀਂ ਅਤੇ 10ਵੀਂ ਕਲਾਸ ਦੇ ਬੱਚਿਆਂ ਨੂੰ ਬਿਨਾਂ ਪੇਪਰ ਲਏ ਅਗਲੀ ਕਲਾਸ ਵਿਚ ਪਰਮੋਟ ਕਰਨ ਦਾ ਫੈਸਲਾ ਲਿਆ ਹੈ।






















