ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ
ਵਲਟੋਹਾ ਨੇ ਮਾਣਯੋਗ ਅਦਾਲਤ ਦਾ ਕਿਉ ਕੀਤਾ ਧੰਨਵਾਦ ( ਪੜ੍ਹੋ )

ਤਰਨਤਾਰਨ 15 ਅਪ੍ਰੈਲ (ਵਿਸ਼ਵ ਵਾਰਤਾ) :- ਸੈਸ਼ਨ ਕੋਰਟ ਤਰਨਤਾਰਨ ਨੇ ਅੱਜ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 38 ਸਾਲ ਪੁਰਾਣੇ ਡਾਕਟਰ ਸੁਦਰਸ਼ਨ ਤਰੇਹਨ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਬਹੁ-ਚਰਚਿਤ ਕਤਲ ਕੇਸ ਵਿੱਚ ਲਗਭਗ ਸਵਾ ਦੋ ਸਾਲ ਪਹਿਲਾਂ ਵਲਟੋਹਾ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ। ਵਿਰਸਾ ਸਿੰਘ ਵਲਟੋਹਾ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ‘ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ’ ਦੇ ਮਹਾਂਵਾਕ ਅਨੁਸਾਰ ਝੂਠ ਦੀ ਹਾਰ ਅਤੇ ਸੱਚ ਦੀ ਜਿੱਤ ਹੋਈ ਹੈ। ਵਲਟੋਹਾ ਨੇ ਮਾਣਯੋਗ ਅਦਾਲਤ ਦਾ ਵੀ ਧੰਨਵਾਦ ਕੀਤਾ।
ਵਲਟੋਹਾ ਨੇ ਕਿਹਾ ਕਿ ਮੈਨੂੰ ਰਾਜਨੀਤਿਕ ਅਤੇ ਮਾਨਸਿਕ ਤੌਰ ‘ਤੇ ਖ਼ਤਮ ਕਰਨ ਲਈ ਇੱਕ ਗਿਣੀ ਮਿਥੀ ਸਾਜਿਸ਼ ਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਮੇਰੇ ਵਿਰੁੱਧ ਦੁਬਾਰਾ ਚਲਾਨ ਪੇਸ਼ ਕੀਤਾ ਗਿਆ, ਜਦਕਿ ਇਸ ਕੇਸ ਵਿੱਚੋਂ ਸੈਸ਼ਨ ਕੋਰਟ ਅੰਮ੍ਰਿਤਸਰ ਨੇ ਉਨ੍ਹਾਂ ਨੂੰ 1991 ਵਿੱਚ ਜ਼ਮਾਨਤ ਦੇ ਦਿੱਤੀ ਸੀ। ਬਾਅਦ ਵਿੱਚ ਸੰਬੰਧਤ ਅਦਾਲਤ ਵੱਲੋਂ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਸੀ। ਵਲਟੋਹਾ ਨੇ ਦੱਸਿਆ ਕਿ ਉਸਨੂੰ ਇਸ ਕੇਸ ਵਿੱਚ ਫਸਾਇਆ ਗਿਆ ਸੀ। ਵਲਟੋਹਾ ਨੇ ਇਸ ਕੇਸ ਦੀ ਪੱਖਪਾਤੀ ਰਿਪੋਰਟਿੰਗ ਕਰਨ ਵਾਲੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨਾਲ ਸੰਬੰਧਤ ਉਨ੍ਹਾਂ ਪੱਤਰਕਾਰਾਂ ਦੀ ਰਿਪੋਰਟਿੰਗ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿੰਨ੍ਹਾਂ ਨੇ ਸੱਚਾਈ ਬਿਆਨ ਕਰਨ ਦੀ ਥਾਂ ਤੱਥਾਂ ਤੋਂ ਪਾਸੇ ਜਾਕੇ ਗਲਤ ਰਿਪੋਰਟਿੰਗ ਕੀਤੀ।ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਪੱਤਰਕਾਰਾਂ ਦੇ ਖਿਲਾਫ ਕਾਰਵਾਈ ਵੀ ਕਰਵਾਈ ਜਾਵੇਗੀ
ਵਲਟੋਹਾ ਨੇ ਉਨ੍ਹਾਂ ਧਿਰਾਂ ਦੀ ਵੀ ਨਿੰਦਾ ਕੀਤੀ, ਜੋ ਬੀਤੇ ਵਿੱਚ ਆਪਣੇ ਆਪ ਨੂੰ ਮਨੁੱਖੀ ਅਧਿਕਾਰਾਂ ਦੀਆਂ ਅਲੰਬਰਦਾਰ ਅਤੇ ਸਿੱਖ ਨੌਜਵਾਨਾਂ ਨਾਲ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਵਿਰੁੱਧ ਲੜਣ ਦਾ ਦਾਅਵਾ ਤਾਂ ਕਰਦੀਆਂ ਰਹੀਆਂ ਪਰ ਅੱਜ ਸਰਕਾਰ ਪੱਖੀ ਰੋਲ ਨਿਭਾ ਰਹੀਆਂ ਹਨ।
ਇਸ ਮੌਕੇ ਵਿਰਸਾ ਸਿੰਘ ਵਲਟੋਹਾ ਦੇ ਵਕੀਲ ਜੇ ਐੱਸ ਢਿੱਲੋਂ ਨੇ ਕਿਹਾ ਕਿ ਇਸ ਕੇਸ ਵਿੱਚ ਰਾਜਨੀਤਿਕ ਦਬਾਅ ਦੇ ਹੋਣ ਦੇ ਕਰਕੇ ਬਹੁਤ ਮੁਸ਼ਕਿਲਾਂ ਆਈਆਂ ਲੇਕਿਨ ਆਖ਼ਿਰ ਸੱਚ ਦੀ ਜਿੱਤ ਹੋਈ ਤਾਂ ਤਰਨਤਾਰਨ ਸੈਸ਼ਨ ਕੋਰਟ ਨੇ ਵਿਰਸਾ ਸਿੰਘ ਵਲਟੋਹਾ ਨੂੰ ਬਾਇੱਜ਼ਤ ਬਰੀ ਕੀਤਾ ਅਤੇ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਵਿਰਸਾ ਸਿੰਘ ਵਲਟੋਹਾ ਨਾਲ ਸਲਾਹ ਕਰਕੇ ਜਿੰਨਾ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਨੇ ਗਲਤ ਖਬਰਾਂ ਲਾੲੀਅਾਂ ਸੀ ਉਨ੍ਹਾਂ ਤੇ ਮਾਣਹਾਨੀ ਦਾ ਕੇਸ ਵੀ ਕਰਾਂਗੇ






















