ਕਾਂਗਰਸ ਦੇ ਆਗੂ ਦਿਗਵਿਜੇ ਸਿੰਘ ਆਏ ਕੋਰੋਨਾ ਦੀ ਲਪੇਟ ਵਿੱਚ, ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ, 16 ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਖ਼ਬਰ ਆ ਰਹੀ ਹੈ ਕਿ ਕਾਂਗਰਸ ਦੇ ਦਿੱਗਜ ਆਗੂ ਦਿਗਵਿਜੇ ਸਿੰਘ ਵੀ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੇ ਟਵਿੱਟਰ ਤੇ ਇਹ ਜਾਣਕਾਰੀ ਦਿੱਤੀ ਹੈ।ਦਿਗਵਿਜੇ ਸਿੰਘ ਨੇ ਟਵੀਟ ਕੀਤਾ ਹੈ ਕਿ “ਮੇਰੀ ਕੋਵਿਡ ਜਾਂਚ ਰਿਪੋਰਟ ਪੌਜੇਟਿਵ ਆਈ ਹੈ। ਫਿਲਹਾਲ ਮੈ ਆਪਣੇ ਦਿੱਲੀ ਨਿਵਾਸ ਵਿਖੇ ਏਕਾਂਤਵਾਸ ਹਾਂ। ਕਿਰਪਾ ਕਰਕੇ ਇਸ ਸਮੇਂ ਦੌਰਾਨ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕ ਆਪਣੇ ਨੂੰ ਆਈਸੋਲੇਸ਼ਨ ਵਿੱਚ ਰੱਖਣ ਅਤੇ ਆਪਣੀ ਸਿਹਤ ਨਾਲ ਜੁੜੀਆਂ ਸਾਰੀਆਂ ਸਾਵਧਾਨੀਆਂ ਵਰਤਣ।”






















