• Latest
  • Trending
ਜ਼ਿਲੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਜ਼ਿਲੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

6 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

25 minutes ago
Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

31 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

34 minutes ago
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

41 minutes ago
Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

46 minutes ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

50 minutes ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

3 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

11 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

11 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

11 hours ago
Hindi News
English News
Thursday, November 26, 2026
No Result
View All Result
10 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

April 16, 2021
in ਖਬਰਾਂ, ਪੰਜਾਬ
ਜ਼ਿਲੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ
ਜ਼ਿਲੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ
ਸ਼ਿਕਾਇਤ ਲਈ ਉੱਪ ਮੰਡਲ ਮੈਜਿਸਟ੍ਰੇਟ ਤੱਕ ਕੀਤੀ ਜਾ ਸਕਦੀ ਹੈ ਪਹੁੰਚ
ਨਵਾਂਸ਼ਹਿਰ, 16 ਅਪ੍ਰੈਲ : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵੱਲੋਂ ਜਾਰੀ ‘ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000’ ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿੱਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਸ਼ੋਰ ਪ੍ਰਦੂਸ਼ਣ ’ਤੇ ਰੋਕ ਅਤੇ ਨਿਯੰਤਰਣ ਲਈ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
            ਇਨਾਂ ਹੁਕਮਾਂ ਅਨੁਸਾਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ, ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ ’ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲੇ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆ ਆਦਿ ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਆਦਿ ਵਿਚ ਡੀ. ਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ), ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਸ) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਅੰਡਰਟੇਕਿੰਗ ਦੇਣੀ ਪਵੇਗੀ ਕਿ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਇਮਤਿਹਾਨ ਦੇ ਦਿਨਾਂ ’ਚ ਪ੍ਰੀਖਿਆ ਤੋਂ 15 ਦਿਨ ਪਹਿਲਾਂ ਕਿਸੇ ਵੀ ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉਪ ਮੰਡਲ ਮੈਜਿਸਟਰੇਟ ਯਕੀਨੀ ਬਣਾਉਣਗੇ।
           ਇਸੇ ਤਰਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿਚ ਅਤੇ ਸਥਾਨ ’ਤੇ ਚਲਾਉਣ/ਵਜਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏੇ ਸੱਭਿਆਚਾਰਕ ਤੇ ਧਾਰਮਿਕ ਮੌਕਿਆਂ ’ਤੇ ਰਾਤ 10 ਵਜੇ ਤੋਂ 12 ਵਜੇ ਤੱਕ, ਜਿਹੜੇ ਕਿ ਪੂਰੇ ਸਾਲ ਵਿੱਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾੳਂੂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ।
           ਹੁਕਮਾਂ ਅਨੁਸਾਰ ਜ਼ਿਲੇ ’ਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ ’ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ ’ਤੇ ਸਬੰਧਤ ਉਪ ਕਪਤਾਨ ਪੁਲਿਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਪ੍ਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ ’ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ ਅਤੇ ਸ਼ਿਕਾਇਤ ਸਹੀ  ਪਾਏ ਜਾਣ ’ਤੇ  ਅਦਾਲਤ  ਵੱਲੋਂ  ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ  ਉਕਤ  ਐਕਟ ਤਹਿਤ, ਸ਼ਿਕਾਇਤ  ਵਿੱਚ ਦਰਸਾਏ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਿਸੇ ਵੀ ਤਰਾਂ ਦੇ ਆਵਾਜ਼ੀ/ਸੰਗੀਤਕ ਯੰਤਰ ਨੂੰ ਹਟਵਾ ਕੇ ਆਪਣੇ ਕਬਜ਼ੇ ਵਿਚ ਲੈਣਗੇ। ਉਹ ਉਕਤ ਐਕਟ ’ਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਆਪਣੇ ਪੱਧਰ ’ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।
            ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨਾਂ-ਜਿਨਾਂ ਥਾਵਾਂ ’ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ ‘ਆਵਾਜ਼ੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000’ ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਵਿਚ ਨਿਰਧਾਰਤ ਕੀਤੇ ਆਵਾਜ਼ੀ ਸਟੈਂਡਰਡ ਤੋਂ ਕਿਸੇ ਵੀ ਹਾਲਤ ਵਿਚ ਵੱਧ ਨਹੀਂ ਹੋਣੀ ਚਾਹੀਦੀ ਹੈ।
            ਜ਼ਿਲਾ ਮੈਜਿਸਟ੍ਰੇਟ ਅਨੁਸਾਰ ਇਹ ਪਾਬੰਦੀ ਅਤੇ ਰੋਕ ਇਸ ਲਈ ਵੀ ਲਗਾਉਣਾ ਜ਼ਰੂਰੀ ਹੈ ਕਿਉਂਕਿ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਵਿੱਚ ਬਹੁਤ ਉੱਚੀ ਆਵਾਜ਼ ਵਿਚ ਲਾਊਡ ਸਪੀਕਰ, ਡੀ.ਜੇ. ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਪ੍ਰੋਫੈਸ਼ਨਲ ਗਾਇਕ ਸਭਿਆਚਾਰਕ ਪੋ੍ਰਗਰਾਮਾਂ ਵਿਚ ਭਾਗ ਲੈਂਦੇ ਹਨ ਅਤੇ ਰਾਤ ਦੇਰ ਤੱਕ ਲਾਊਡ ਸਪੀਕਰ/ਡੀ.ਜੇ ਆਦਿ ਦੀ ਵਰਤੋਂ ਕਰਦੇ ਹਨ, ਜਿਸ ਦੇ ਨਾਲ ਆਸ ਪਾਸ ਦੇ ਰਹਿਣ ਵਾਲੇ ਲੋਕਾਂ, ਮਰੀਜ਼ਾਂ ਨੂੰ ਅਤੇ ਪੜਨ ਵਾਲੇ ਬੱਚਿਆਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਨਾਲ ਉਹਨਾਂ ਦੀ ਸਿਹਤ ਲਈ ਵੀ ਖਤਰਾ ਪੈਦਾ ਹੰੁਦਾ ਹੈ। ਇਹ ਹੁਕਮ 12 ਜੂਨ 2021 ਤੱਕ ਲਾਗੂ ਰਹਿਣਗੇ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 26, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26 ਨਵੰਬਰ...

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

by Ranjit Singh
November 26, 2026
0

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’ - ਦਿੱਲੀ, ਅਹਿਮਦਾਬਾਦ ਅਤੇ ਪਟਨਾ ’ਚ ਹੋਣਗੇ ਸਮਾਗਮ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 26, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਜੇ ਕਦੇ ਜ਼ਿੰਦਗੀ ਵਿੱਚ ਮੌਕਾ ਮਿਲੇ, ਸਾਰਥੀ ਬਣਨ ਦੀ ਕੋਸ਼ਿਸ਼...

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

by Ranjit Singh
November 26, 2026
0

International: ਮਿਸਰ 'ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਬੁੱਧਵਾਰ ਰਾਤ ਨੂੰ ਮਿਸਰ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 26, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26 ਨਵੰਬਰ...

Most Popular

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
2 weeks ago
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 