• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਵਪਾਰ ਲਈ ਸਭ ਤੋਂ ਸੁਰੱਖਿਅਤ ਸਥਾਨ ਵਜੋਂ ਪੰਜਾਬ ਨੂੰ ਕੀਤਾ ਪੇਸ਼, ਬੀਤੇ 30 ਵਰਿਆਂ ਤੋਂ ਨਾ ਕੋਈ ਲਾਕਆਊਟ ਤੇ ਨਾ ਹੀ ਹੜਤਾਲ

ਕੈਪਟਨ ਅਮਰਿੰਦਰ ਸਿੰਘ ਨੇ ਵਪਾਰ ਲਈ ਸਭ ਤੋਂ ਸੁਰੱਖਿਅਤ ਸਥਾਨ ਵਜੋਂ ਪੰਜਾਬ ਨੂੰ ਕੀਤਾ ਪੇਸ਼, ਬੀਤੇ 30 ਵਰਿਆਂ ਤੋਂ ਨਾ ਕੋਈ ਲਾਕਆਊਟ ਤੇ ਨਾ ਹੀ ਹੜਤਾਲ

6 years ago
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

6 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

45 minutes ago
Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

51 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

54 minutes ago
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

1 hour ago
Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

1 hour ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

1 hour ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

3 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

11 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

11 hours ago
Hindi News
English News
Thursday, November 26, 2026
No Result
View All Result
10 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਵਪਾਰ ਲਈ ਸਭ ਤੋਂ ਸੁਰੱਖਿਅਤ ਸਥਾਨ ਵਜੋਂ ਪੰਜਾਬ ਨੂੰ ਕੀਤਾ ਪੇਸ਼, ਬੀਤੇ 30 ਵਰਿਆਂ ਤੋਂ ਨਾ ਕੋਈ ਲਾਕਆਊਟ ਤੇ ਨਾ ਹੀ ਹੜਤਾਲ

April 16, 2021
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਵਪਾਰ ਲਈ ਸਭ ਤੋਂ ਸੁਰੱਖਿਅਤ ਸਥਾਨ ਵਜੋਂ ਪੰਜਾਬ ਨੂੰ ਕੀਤਾ ਪੇਸ਼, ਬੀਤੇ 30 ਵਰਿਆਂ ਤੋਂ ਨਾ ਕੋਈ ਲਾਕਆਊਟ ਤੇ ਨਾ ਹੀ ਹੜਤਾਲ

ਜਾਪਾਨੀ ਕੰਪਨੀਆਂ ਨੂੰ ਖੇਤੀਬਾੜੀ, ਫੂਡ ਪ੍ਰੋਸੈਸਿੰਗ, ਟੈਕਨੀਕਲ ਟੈਕਸਟਾਈਲ, ਇੰਜੀਨੀਅਰਿੰਗ, ਫਾਰਮਾ ਤੇ ਮੈਡੀਕਲ ਉਪਕਰਣ ਅਤੇ ਹੁਨਰ ਵਿਕਾਸ ਦੇ ਖੇਤਰਾਂ ਵਿਚ ਭਾਈਵਾਲੀ ਲਈ ਸੱਦਾ

ਸੂਬੇ ਵਿਚ ਜਾਪਾਨੀ ਕੰਪਨੀਆਂ ਨੂੰ ਨਿਵੇਸ਼ ਲਈ ਸੱਦਾ ਦੇਣ ਹਿੱਤ ਢੁੱਕਵੀਂ ਜ਼ਮੀਨ ਦੀ ਪ੍ਰਤੀਬੱਧਤਾ ਦੁਹਰਾਈ

ਇਨਵੈਸਟ ਪੰਜਾਬ ਦੇ ਜਾਪਾਨ ਡੈਸਕ ਵੱਲੋਂ ਪੰਜਾਬ ਵਿਚ ਨਿਵੇਸ਼ ਦੇ ਮੌਕੇ ਤਲਾਸ਼ਣ ਲਈ ਭਾਰਤ-ਜਾਪਾਨ ਨਿਵੇਸ਼ ਸੰਮੇਲਨ ਕਰਵਾਇਆ

ਚੰਡੀਗੜ, 16 ਅਪ੍ਰੈਲ( ਵਿਸ਼ਵ ਵਾਰਤਾ ): ਇਨਵੈਸਟ ਪੰਜਾਬ ਰਾਹੀਂ ਜਾਪਾਨ ਤੋਂ ਸੂਬੇ ਵਿਚ ਨਿਵੇਸ਼ ਲਿਆਉਣ ਪ੍ਰਤੀ ਸੂਬਾ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਚ ‘ਛੋਟਾ ਜਾਪਾਨ’ ਬਣਾਉਣ ਦੀ ਸੋਚ ਦਾ ਪ੍ਰਗਟਾਵਾ ਕੀਤਾ ਜੋ ਕਿ ਸੂਬੇ ਵਿਚ ਮੌਜੂਦਾ ਸਮੇਂ ਵਪਾਰਕ ਗਤੀਵਿਧੀਆਂ ਚਲਾ ਰਹੀਆਂ 100 ਤੋਂ ਵੱਧ ਜਾਪਾਨੀ ਕੰਪਨੀਆਂ ਨਾਲ ਸਹਿਯੋਗ ਨੂੰ ਹੋਰ ਅੱਗੇ ਲੈ ਕੇ ਜਾਵੇਗੀ।

ਇਨਵੈਸਟ ਪੰਜਾਬ ਦੇ ਜਾਪਾਨ ਡੈਸਕ ਵੱਲੋਂ ਪੰਜਾਬ ਵਿਚ ਨਿਵੇਸ਼ ਦੇ ਮੌਕੇ ਤਲਾਸ਼ਣ ਲਈ ਟੋਕੀਓ ਵਿਚਲੇ ਭਾਰਤੀ ਦੂਤਘਰ ਦੇ ਸਹਿਯੋਗ ਨਾਲ ਕਰਵਾਏ ਭਾਰਤ-ਜਾਪਾਨ ਨਿਵੇਸ਼ ਸੰਮੇਲਨ ਮੌਕੇ ਮੁੱਖ ਮੰਤਰੀ ਨੇ ਵਰਚੁਅਲ ਤੌਰ ’ਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਪਾਰਕ ਗਤੀਵਿਧੀਆਂ ਚਲਾਉਣ ਪੱਖੋਂ ਸਭ ਤੋਂ ਸੁਰੱਖਿਅਤ ਸਥਾਨ ਹੈ ਕਿਉਂ ਜੋ ਇੱਥੇ ਬੀਤੇ 30 ਵਰਿਆਂ ਦੌਰਾਨ ਨਾ ਤਾਂ ਕੋਈ ਲਾਕਆਊਟ ਅਤੇ ਨਾ ਹੀ ਕੋਈ ਹੜਤਾਲ ਵੇਖਣ ਨੂੰ ਮਿਲੀ ਹੈ। ਉਨਾਂ ਅੱਗੇ ਕਿਹਾ, ‘‘ਭਾਰਤ ਸਰਕਾਰ ਵੱਲੋਂ ਇਨਵੈਸਟ ਪੰਜਾਬ ਨੂੰ ਚੋਟੀ ਦੀ ਕਾਰਗੁਜ਼ਾਰੀ ਵਾਲੀ ਸੂਬਾਈ ਨਿਵੇਸ਼ ਪ੍ਰੋਮੋਸ਼ਨ ਅਥਾਰਟੀ ਐਲਾਨਿਆ ਗਿਆ ਹੈ ਅਤੇ ਇੱਥੇ ਜਾਪਾਨ ਡੈਸਕ ਦੀ ਸਥਾਪਨਾ ਵੀ ਕੀਤੀ ਗਈ ਹੈ ਤਾਂ ਜੋ ਸੂਬੇ ਵਿਚ ਨਿਵੇਸ਼ ਕਰਨ ਦੇ ਚਾਹਵਾਨ ਜਾਪਾਨੀ ਨਿਵੇਸ਼ਕਾਰਾਂ ਦੀ ਮਦਦ ਕੀਤੀ ਜਾ ਸਕੇ ਅਤੇ ਜਾਪਾਨ ਤੇ ਪੰਜਾਬ ਦੀਆਂ ਕੰਪਨੀਆਂ ਨੂੰ ਇੱਕ ਸਾਂਝਾ ਮੰਚ ਮਿਲ ਸਕੇ।’’

ਜਾਪਾਨੀ ਉਦਯੋਗਾਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਧਿਰਾਂ ਦਰਮਿਆਨ ਖੇਤੀਬਾੜੀ, ਫੂਡ ਪ੍ਰੋਸੈਸਿੰਗ, ਟੈਕਨੀਕਲ ਟੈਕਸਟਾਈਲ, ਇੰਜੀਨੀਅਰਿੰਗ, ਫਾਰਮਾ ਤੇ ਮੈਡੀਕਲ ਉਪਕਰਣ ਅਤੇ ਹੁਨਰ ਵਿਕਾਸ ਦੇ ਖੇਤਰਾਂ ਵਿਚ ਭਾਈਵਾਲੀ ਦੀ ਕਾਫੀ ਸੰਭਾਵਨਾ ਹੈ। ਉਨਾਂ ਇਹ ਗੱਲ ਵੀ ਦੁਹਰਾਈ ਕਿ ਸੂਬੇ ਵਿਚ ਜਾਪਾਨੀ ਉਦਯੋਗਿਕ ਟਾਊਨਸ਼ਿਪ ਦੇ ਵਿਕਾਸ ਲਈ ਰਾਜਪੁਰਾ ਨੇੜੇ 1000 ਏਕੜ ਜ਼ਮੀਨ ਵੀ ਮੁਹੱਈਆ ਕਰਵਾਈ ਜਾਵੇਗੀ।

ਆਪਣੇ ਉਦਘਾਟਨੀ ਭਾਸ਼ਣ ਵਿੱਚ ਜਾਪਾਨ ’ਚ ਭਾਰਤੀ ਰਾਜਦੂਤ ਸੰਜੇ ਵਰਮਾ ਨੇ ਭਾਰਤ ਅਤੇ ਖਾਸ ਕਰਕੇ ਪੰਜਾਬ ਵਿੱਚ ਸੰਭਾਵਨਾਵਾਂ ਤਲਾਸ਼ਣ ਲਈ ਜਾਪਾਨੀ ਕੰਪਨੀਆਂ ਦਾ ਸਵਾਗਤ ਕੀਤਾ। ਉਨਾਂ ਪੰਜਾਬ ਨੂੰ ਭਾਰਤ ਦੇ ਸਭ ਤੋਂ ਖੁਸ਼ਹਾਲ ਰਾਜਾਂ ਵਿੱਚੋਂ ਇੱਕ ਵਜੋਂ ਪੇਸ਼ ਕੀਤਾ ਜੋ ਕੌਮਾਂਤਰੀ ਕੰਪਨੀਆਂ ਲਈ ਤਰਜੀਹੀ ਨਿਵੇਸ਼ ਸਥਾਨ ਵੀ ਹੈ।

ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਉੱਤੇ ਚਾਨਣਾ ਪਾਉਂਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਪੰਜਾਬ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਵਿੱਚ ਹੋਰਨਾਂ ਲਈ ਚਾਨਣ ਮੁਨਾਰਾ ਬਣਨ ਦੇ ਰਾਹ ’ਤੇ ਹੈ। ਸੂਬੇ ਵਿਚਲੇ ਨਿਵੇਸ਼ਕ ਪੱਖੀ ਮਾਹੌਲ ਨਾਲ ਪੰਜਾਬ ਸਰਕਾਰ ਨੂੰ 80,000 ਕਰੋੜ ਰੁਪਏ ਦੇ ਨਿਵੇਸ਼ ਹਾਸਲ ਹੋਏ ਹਨ ਜੋ ਲਾਗੂਕਰਨ ਦੇ ਵੱਖ ਵੱਖ ਪੜਾਵਾਂ ’ਤੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਥਾਵਾਂ ’ਤੇ 1000 ਏਕੜ ਤੋਂ ਵੱਧ ਜ਼ਮੀਨ ਦੇਖੀ ਹੈ ਜਿਸਦੀ ਜਾਪਾਨੀ ਉਦਯੋਗਾਂ ਦੁਆਰਾ ਘੋਖ ਕੀਤੀ ਜਾ ਸਕਦੀ ਹੈ।

ਇਸ ਮੌਕੇ ਇਨਵੈਸਟਮੈਂਟ ਪ੍ਰੋਮੋਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਜਾਪਾਨ ਅਤੇ ਪੰਜਾਬ ਦਰਮਿਆਨ ਦੁਵੱਲੇ ਸਬੰਧ ਸਥਾਪਤ ਕਰਨ ਲਈ ਪੰਜਾਬ ਸਰਕਾਰ ਦੁਆਰਾ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਚੀਨ ਨੂੰ ਛੱਡ ਰਹੀਆਂ ਜਾਪਾਨੀ ਕੰਪਨੀਆਂ ਲਈ ਪੰਜਾਬ ਨੂੰ ਇੱਕ ਆਕਰਸ਼ਕ ਥਾਂ ਵਜੋਂ ਪੇਸ਼ ਕੀਤਾ।

ਇਨਵੈਸਟ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਨੇ ਸੂਬੇ ਵਿੱਚ ਜਾਪਾਨੀ ਕੰਪਨੀਆਂ ਲਈ ਵੱਖ ਵੱਖ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਬਾਰੇ ਪੇਸ਼ਕਾਰੀ ਦਿੱਤੀ। ਰਾਜ ਵਿਚ ਖੇਤਰੀ ਸਮਰੱਥਾਵਾਂ ਦਾ ਜ਼ਿਕਰ ਕਰਦਿਆਂ ਉਨਾਂ ਰਾਜ ਵਿਚ ਨਿਵੇਸ਼ ਦੇ ਅਨੁਕੂਲ ਵੱਖ-ਵੱਖ ਪੱਖਾਂ ਜਿਵੇਂ ਕਿ ਸ਼ਾਂਤਮਈ ਕਿਰਤ ਸਬੰਧਾਂ, ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2017 ਅਧੀਨ ਨਿਵਾਸ ਦੀ ਸ਼ਰਤ ਦੇ ਬਿਨਾਂ ਲਾਹੇਵੰਦ ਰਿਆਇਤਾਂ ਅਤੇ ਇਨਵੈਸਟ ਪੰਜਾਬ ਦੇ ਵਨ ਸਟਾਪ ਆਫਿਸ ਮਾਡਲ ਬਾਰੇ ਜਾਣਕਾਰੀ ਦਿੱਤੀ।

ਭਾਰਤ ਦੇ ਟੋਕੀਓ ਸਫ਼ਾਰਤਖਾਨੇ ਵਿਚ ਮੰਤਰੀ (ਈ ਐਂਡ ਸੀ) ਮੋਨਾ ਖੰਧਾਰ ਨੇ ਭਾਰਤ-ਜਾਪਾਨ ਉਦਯੋਗਿਕ ਅਤੇ ਤਕਨੀਕੀ ਸਹਿਯੋਗ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਥਾਂ ਵਜੋਂ ਪੰਜਾਬ ਦੀ ਮਹੱਤਤਾ ’ਤੇ ਚਾਨਣਾ ਪਾਇਆ।

ਸੈਸ਼ਨ ਵਿੱਚ ਐਮਡੀ ਅਤੇ ਸੀਈਓ ਐਸ.ਐਮ.ਐਲ. ਇਸੂਜੂ ਯੂਗੋ ਹਾਸ਼ੀਮੋਤੋ ਅਤੇ ਐਮਡੀ ਯਨਮਰ ਇੰਡੀਆ ਪ੍ਰਾਈਵੇਟ ਲਿਮਟਿਡ ਕਾਜ਼ੂਨੋਰੀ ਅਜ਼ੀਕੀ ਨੇ ਪੰਜਾਬ ਵਿਚ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ। ਉਨਾਂ ਢੁੱਕਵੀਂ ਗਿਣਤੀ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਕਾਰੋਬਾਰ ਕਰਨ ਵਿੱਚ ਸੌਖ ਦੇ ਲਿਹਾਜ਼ ਤੋਂ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਸੰਪੂਰਨ ਸਹਿਯੋਗ ਬਾਰੇ ਵੀ ਗੱਲ ਕੀਤੀ।

ਜਾਪਾਨ ਦੀਆਂ ਸਰਕਾਰੀ ਸੰਸਥਾਵਾਂ ਤੋਂ ਨੁਮਾਇੰਦੇ ਜਿਵੇਂ ਕਿ ਡਿਪਟੀ ਡਾਇਰੈਕਟਰ-ਜਨਰਲ, ਅਰਥ-ਵਿਵਸਥਾ, ਵਪਾਰ ਅਤੇ ਉਦਯੋਗ ਮੰਤਰਾਲੇ, ਜਾਪਾਨ ਸਰਕਾਰ, ਓਸਾਮੂ ਓਨੋਡੀਰਾ ਨੇ ਉਮੀਦ ਜਤਾਈ ਕਿ ਜਾਪਾਨ ਅਤੇ ਪੰਜਾਬ ਸਨਅਤੀ ਸਹਿਯੋਗ ਲਈ ਆਪਣੇ ਸਬੰਧਾਂ ਨੂੰ ਮਜਬੂਤ ਕਰਨ ਦੇ ਯੋਗ ਹਨ। ਇਸੇ ਤਰਾਂ ਜਾਪਾਨ ਵਿਦੇਸ਼ੀ ਵਪਾਰ ਸੰਗਠਨ (ਜੇ.ਈ.ਟੀ.ਆਰ.ਓ.) ਦੇ ਕਾਰਜਕਾਰੀ ਉਪ ਪ੍ਰਧਾਨ, ਕਾਜੂਯਾ ਨਾਕਾਜੋ ਨੇ ਪੰਜਾਬ ਦੇ ਅਨੁਕੂਲ ਮਾਹੌਲ ਬਾਰੇ ਗੱਲ ਕੀਤੀ ਜਿਸ ਵਿੱਚ ਇਸਦੀ ਰਣਨੀਤਕ ਥਾਂ, ਕਾਬਲ ਲੀਡਰਸ਼ਿਪ, ਬਿਜਲੀ ਦੀ ਢੁੱਕਵੀਂ ਉਪਲੱਬਧਤਾ, ਆਕਰਸ਼ਕ ਰਿਆਇਤਾਂ ਅਤੇ ਮਜ਼ਬੂਤ ਯੋਜਨਾਬੰਦੀ ਤੇ ਸੰਪਰਕ ਸ਼ਾਮਲ ਹਨ।

ਇਨਵੈਸਟ ਪੰਜਾਬ ਦੀ ਏ.ਸੀ.ਈ.ਓ. ਈਸ਼ਾ ਕਾਲੀਆ ਨੇ ਜਾਪਾਨ ਅਤੇ ਪੰਜਾਬ ਦੇ ਮਜ਼ਬੂਤ ਦੁਵੱਲੇ ਸਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਸੂਬੇ ਵਿੱਚ ਨਿਵੇਸ਼ ਕਰਨ ਲਈ ਜਾਪਾਨੀ ਉਦਯੋਗਾਂ ਦਾ ਸਵਾਗਤ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

by Ranjit Singh
November 26, 2026
0

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸੰਵਿਧਾਨ ਦਿਵਸ ਮੌਕੇ ਅੱਜ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 26, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26 ਨਵੰਬਰ...

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

by Ranjit Singh
November 26, 2026
0

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’ - ਦਿੱਲੀ, ਅਹਿਮਦਾਬਾਦ ਅਤੇ ਪਟਨਾ ’ਚ ਹੋਣਗੇ ਸਮਾਗਮ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 26, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਜੇ ਕਦੇ ਜ਼ਿੰਦਗੀ ਵਿੱਚ ਮੌਕਾ ਮਿਲੇ, ਸਾਰਥੀ ਬਣਨ ਦੀ ਕੋਸ਼ਿਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

by Ranjit Singh
November 26, 2026
0

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸੰਵਿਧਾਨ ਦਿਵਸ ਮੌਕੇ ਅੱਜ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 