IPL 2021-ਸੀਜ਼ਨ 14
ਚੇਨੱਈ ਸੁਪਰ ਕਿੰਗਜ਼ ਨੇ ਸੀਜ਼ਨ ਦੀ ਪਹਿਲੀ ਜਿੱਤ ਕੀਤੀ ਦਰਜ
ਪੰਜਾਬ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 16 ਅਪ੍ਰੈਲ(ਵਿਸ਼ਵ ਵਾਰਤਾ) -ਵਿਸ਼ਵ ਦੀ ਸਭ ਤੋਂ ਮਸ਼ਹੂਰ ਕ੍ਰਿਕਟ ਲੀਗ ਆਈਪੀਐਲ ਯਾਨੀ ਕੇ ਇੰਡੀਅਨ ਪ੍ਰੀਮੀਅਰ ਲੀਗ ਦਾ 14 ਵਾਂ ਸੀਜ਼ਨ ਜਾਰੀ ਹੈ। ਆਈਪੀਐਲ ਦੇ ਸੀਜ਼ਨ 14 ਦੇ 8 ਵੇਂ ਮੈਚ ਵਿੱਚ, ਅੱਜ ਚੇਨੱਈ ਸੁਪਰ ਕਿੰਗਜ਼ ਅਤੇ ਪੰਜਾਬ ਕਿੰਗਜ਼ ਦਾ ਮੁਕਾਬਲਾ ਸੀ। ਅੱਜ ਦੇ ਮੈਚ ਵਿੱਚ ਚੇਨੱਈ ਸੁਪਰ ਕਿੰਗਜ਼ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ। ਚੇਨੱਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ ਨਾਲ ਮਾਤ ਦਿੱਤੀ।ਦੱਸ ਦੱਇਏ ਕਿ ਐਲ ਰਾਹੁਲ ਦੀ ਅਗਵਾਈ ਵਿੱਚ ਪੰਜਾਬ ਕਿੰਗਜ਼ ਨੇ ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ 4 ਦੌੜਾਂ ਨਾਲ ਹਰਾ ਕੇ ਇੱਕ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਹੈ।ਦੂਜੇ ਪਾਸੇ, ਮਹਿੰਦਰ ਸਿੰਘ ਧੋਨੀ ਦੀ ਚੇਨਈ ਸੁਪਰ ਕਿੰਗਜ਼ ਦੀ ਸ਼ੁਰੂਆਤ ਮਾੜੀ ਰਹੀ ਹੈ।ਅੱਜ ਦੇ ਮੈਚ ਵਿਚ ਪੰਜਾਬ ਕਿੰਗਜ਼ ਨੇ ਚੇਨੱਈ ਸੁਪਰ ਕਿੰਗਜ਼ ਨੂੰ 107 ਰਨਾਂ ਦਾ ਟਿੱਚਾ ਦਿੱਤਾ ਸੀ।




















