ਪੰਜਾਬ ਵਿੱਚ ਕੋਰੋਨਾ ਨੇ ਮਚਾਇਆ ਤਾਂਡਵ
24 ਘੰਟਿਆਂ ਵਿੱਚ 50 ਤੋਂ ਜ਼ਿਆਦਾ ਲੋਕਾਂ ਦੀ ਮੌਤ
3 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ

ਚੰਡੀਗੜ੍ਹ, 17 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। 24 ਘੰਟਿਆਂ ਵਿੱਚ ਸੂਬੇ ਵਿੱਚ 3915 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ ਰਾਜ ਦੇ 16 ਜ਼ਿਲ੍ਹਿਆਂ ਵਿੱਚ 51 ਲੋਕਾਂ ਦੀ ਮੌਤ ਹੋ ਗਈ । ਸੂਬੇ ਵਿੱਚ ਹੁਣ ਤੱਕ 7772 ਲੋਕ ਪ੍ਰਭਾਵ ਦੇ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ।
ਸਿਹਤ ਵਿਭਾਗ ਦੇ ਅਨੁਸਾਰ ਸੂਬੇ ਵਿੱਚ ਹੁਣ ਤੱਕ 6517986 ਲੋਕਾਂ ਦੇ ਟੈਸਟ ਲਏ ਜਾ ਚੁੱਕੇ ਹਨ। 290707 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹਨਾਂ ਵਿੱਚੋਂ 252190 ਲੋਕ ਠੀਕ ਹੋ ਚੁੱਕੇ ਹਨ।






















