ਇਸ ਸਮੇਂ ਦੀ ਵੱਡੀ ਖ਼ਬਰ
ਦੀਪ ਸਿੱਧੂ ਨੂੰ ਦਿੱਲੀ ਕੋਰਟ ਨੇ ਦਿੱਤੀ ਜ਼ਮਾਨਤ

ਨਵੀਂ ਦਿੱਲੀ, 17ਅਪ੍ਰੈਲ(ਵਿਸ਼ਵ ਵਾਰਤਾ)- ਇਸ ਵੇਲੇ ਦੀ ਵੱਡੀ ਖਬਰ ਦਿੱਲੀ ਤੋਂ ਆ ਰਹੀ ਹੈ, ਜਿੱਥੇ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਤੇ ਹੋਈ ਘਟਨਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਐਕਟਰ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਅੱਜ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ।ਗੌਰਤਲਬ ਹੈ ਕਿ ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।






















