ਫਰੀਦਕੋਟ ਵਿੱਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ
ਵਿਅਕਤੀ ਦਾ ਸਿਰ ਵੱਢ ਕੇ ਕੀਤਾ ਕਤਲ

ਫਰੀਦਕੋਟ, 17 ਅਪ੍ਰੈਲ(ਵਿਸ਼ਵ ਵਾਰਤਾ)- ਫਰੀਦਕੋਟ ਜ਼ਿਲ੍ਹੇ ਤੋਂ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ 60 ਸਾਲਾ ਵਿਅਕਤੀ ਦਾ ਕੁਝ ਲੋਕਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਤਿਆਰਿਆਂ ਨੇ ਵਿਅਕਤੀ ਦਾ ਗਲ ਵੱਢ ਕੇ ਸਿਰ ਧੜ ਤੋਂ ਅਲੱਗ ਕਰ ਦਿੱਤਾ।ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਸੰਧੂ ਉਰਫ ਭੱਲਾ ਵਜੋਂ ਹੋਈ ਹੈ। ਇਹ ਘਟਨਾ ਫਰੀਦਕੋਟ ਦੇ ਪਿੰਡ ਦੀਪ ਵਾਲਾ ਸਿੰਘ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।






















