• Latest
  • Trending
ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

6 years ago
National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

15 minutes ago
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

38 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

2 hours ago
Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

2 hours ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

2 hours ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

4 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

11 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

April 17, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

ਸੂਬੇ ਦੀਆਂ ਮੰਡੀਆਂ ਵਿਚ 29.65 ਲੱਖ ਮੀਟਰਕ ਟਨ ਕਣਕ ਦੀ ਆਮਦ, 25.61 ਲੱਖ ਮੀਟਰਕ ਟਨ ਦੀ ਖਰੀਦ

 ਮੰਡੀ ਬੋਰਡ ਦੇ ਸਕੱਤਰ ਰਵੀ ਭਗਤ  ਨੇ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੀਆਂ ਮੰਡੀਆਂ ਵਿਚ ਖਰੀਦ ਕਾਰਜਾਂ ਦਾ ਲਿਆ ਜਾਇਜਾ, ਰਾਹੋਂ, ਨਵਾਂਸ਼ਹਿਰ ਅਤੇ ਬਲਾਚੌਰ ਦੀਆਂ ਮੰਡੀਆਂ ਦਾ ਦੌਰਾ

ਹੁਣ ਤੱਕ ਕਿਸਾਨਾਂ ਨੂੰ 5.74 ਲੱਖ ਪਾਸ ਜਾਰੀ

ਚੰਡੀਗੜ੍ਹ/ਨਵਾਂਸ਼ਹਿਰ 17 ਅਪ੍ਰੈਲ :ਕਰੋਨਾ ਮਹਾਂਮਾਰੀ ਦੇ ਸਮੇਂ ਵਿਚ ਚੁਣੌਤੀਪੂਰਨ ਕਾਰਜ ਦੇ ਬਾਵਜੂਦ ਸੂਬੇ ਵਿਚ ਮਹਿਜ਼ ਇਕ ਹਫ਼ਤਾ ਪਹਿਲਾਂ 10 ਅਪ੍ਰੈਲ ਤੋਂ ਸ਼ੁਰੂ ਹੋਏ ਕਣਕ ਦੇ ਖਰੀਦ ਸੀਜ਼ਨ ਦੌਰਾਨ ਹੁਣ ਤੱਕ ਅਨਾਜ ਮੰਡੀਆਂ ਵਿਚ 29.65 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 25.61 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 86.37 ਫੀਸਦੀ ਬਣਦੀ ਹੈ।

ਕਣਕ ਦੇ ਚੱਲ ਰਹੇ ਖਰੀਦ ਕਾਰਜਾਂ ਅਤੇ ਮੰਡੀਆਂ ਵਿਚ ਸਾਰੀਆਂ ਧਿਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਉਤੇ ਤਸੱਲੀ ਜਾਹਰ ਕਰਦੇ ਹੋਏ ਮੰਡੀ ਬੋਰਡ ਦੇ ਸਕੱਤਰ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਾਇਰੈਕਟਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ ਕਣਕ ਦੀ ਹੋਈ ਆਮਦ ਵਿਚ ਸੰਗਰੂਰ ਜਿਲਾ ਮੋਹਰੀ ਹੈ ਜਿੱਥੇ ਮੰਡੀਆਂ ਵਿਚ 4.76 ਲੱਖ ਮੀਟਰਕ ਟਨ ਫਸਲ ਪਹੁੰਚੀ ਹੈ। ਇਸ ਤੋਂ ਬਾਅਦ ਸਭ ਤੋਂ ਵੱਧ ਪਟਿਆਲਾ ਅਤੇ ਮਾਨਸਾ ਵਿਚ ਕ੍ਰਮਵਾਰ 3.87 ਲੱਖ ਮੀਟਰਕ ਟਨ ਅਤੇ 2.32 ਲੱਖ ਮੀਟਰਕ ਟਨ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਹਾੜ੍ਹੀ ਮੰਡੀਕਰਨ ਦੇ ਚੱਲ ਰਹੇ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿਚ ਪੜਾਅਵਾਰ ਕਣਕ ਲਿਆਉਣ ਲਈ ਮੰਡੀ ਬੋਰਡ ਅਤੇ ਵੱਖ-ਵੱਖ ਮਾਰਕੀਟ ਕਮੇਟੀਆਂ ਰਾਹੀਂ ਕਿਸਾਨਾਂ ਨੂੰ 5.74 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ।

ਫਸਲ ਦੀ ਅਦਾਇਗੀ ਵਿਚ ਦੇਰੀ ਕਾਰਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਸ੍ਰੀ ਭਗਤ ਨੇ ਦੱਸਿਆ ਕਿ ਇਸ ਸੀਜ਼ਨ ਤੋਂ ਪਹਿਲੀ ਵਾਰ ਸਿੱਧੀ ਅਦਾਇਗੀ ਦੀ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਤਕਨੀਕੀ ਕਾਰਨਾਂ ਕਰਕੇ ਸ਼ੁਰੂਆਤੀ ਤੌਰ ਉਤੇ ਕੁਝ ਸਮੱਸਿਆਵਾਂ ਆ ਰਹੀਆਂ ਹਨ ਜਿਨ੍ਹਾਂ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਪਹਿਲ ਦੇ ਆਧਾਰ ਉਤੇ ਸੁਲਝਾਇਆ ਜਾ ਰਿਹਾ ਹੈ ਤਾਂ ਕਿ ਇਸ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਿਸਾਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਜਾ ਸਕੇ।

ਮੰਡੀ ਬੋਰਡ ਦੇ ਸਕੱਤਰ ਨੇ ਅੱਜ ਕਣਕ ਦੀ ਖਰੀਦ ਦੇ ਕਾਰਜਾਂ ਦਾ ਜਾਇਜਾ ਲੈਣ ਲਈ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦਾ ਦੌਰਾ ਕੀਤਾ।

ਰਾਹੋਂ, ਨਵਾਂਸ਼ਹਿਰ ਅਤੇ ਬਲਾਚੌਰ ਦੀਆਂ ਮੰਡੀਆਂ ਵਿਚ ਸਬੰਧਤ ਧਿਰਾਂ ਨਾਲ ਗੱਲਬਾਤ ਦੌਰਾਨ ਸਕੱਤਰ ਨੇ ਸਪੱਸ਼ਟ ਕੀਤਾ ਕਿ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਕੋਲ ਢੁਕਵੀਂ ਮਾਤਰਾ ਵਿਚ ਬਾਰਦਾਨਾ ਮੌਜੂਦ ਹੈ ਅਤੇ ਇਸ ਸਬੰਧੀ ਫਿਕਰ ਕਰਨ ਦੀ ਲੋੜ ਨਹੀਂ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਔਖੇ ਸਮੇਂ ਵਿਚ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਸਿਹਤ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣ ਦੀ ਲੋੜ ਉਤੇ ਜੋਰ ਦਿੰਦੇ ਹੋਏ ਸ੍ਰੀ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਤੇ ਸੁਰੱਖਿਆ ਲਈ ਲੋੜੀਂਦੇ ਬਚਾਅ ਕਦਮਾਂ ਉਤੇ ਅਮਲ ਕਰਨ ਦੀ ਅਪੀਲ ਕੀਤੀ ਹੈ।

ਰਵੀ ਭਗਤ ਨੇ ਦੱਸਿਆ ਕਿ ਮੰਡੀ ਬੋਰਡ ਨੇ ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੀਟਾਈਜ਼ਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ ਤਾਂ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਉਪਰ ਆਪਣੀ ਫਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੀਟਾਈਜ਼ਰ ਦਾ ਵੀ ਇੰਤਜਾਮ ਕੀਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

by Ranjit Singh
November 26, 2026
0

National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਭਾਰਤ 27...

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

by Ranjit Singh
November 26, 2026
0

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸੰਵਿਧਾਨ ਦਿਵਸ ਮੌਕੇ ਅੱਜ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 26, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26 ਨਵੰਬਰ...

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

by Ranjit Singh
November 26, 2026
0

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’ - ਦਿੱਲੀ, ਅਹਿਮਦਾਬਾਦ ਅਤੇ ਪਟਨਾ ’ਚ ਹੋਣਗੇ ਸਮਾਗਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

by Ranjit Singh
November 26, 2026
0

National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਭਾਰਤ 27...

Most Popular

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
2 weeks ago
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 