ਚੰਡੀਗੜ੍ਹ 19 ਅਪ੍ਰੈਲ( ਵਿਸ਼ਵ ਵਾਰਤਾ )- ਵਿਧਾਨ ਸਭਾ ਚੋਣਾਂ 2022 ਲਈ ਸੁਖਦੇਵ ਢੀਂਡਸਾ ‘ਤੇ ਰਣਜੀਤ ਸਿੰਘ ਬ੍ਰਹਮਪੁਰਾ ਇਕ ਮੰਚ ‘ਤੇ ਇਕੱਠੇ ਹੋ ਗਏ ਹਨ।ਇਸ ਸਬੰਧੀ ਚੰਡੀਗਡ਼੍ਹ ‘ਚ ਰਣਜੀਤ ਸਿੰਘ ਤਲਵੰਡੀ ਦੇ ਗ੍ਰਹਿ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੋਵਾਂ ਨੇ ਮਿਲਕੇ ਆਪਣੀਆਂ ਦੋਵੇਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਭੰਗ ਕਰ ਦਿੱਤਾ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਨਵੀਂ ਪਾਰਟੀ ਦਾ ਨਾਮ ਰੱਖੇਗੀ ਅਤੇ ਜ ਸੁਖਦੇਵ ਸਿੰਘ ਢੀਂਡਸਾ ਪਾਰਟੀ ਦੇ ਪ੍ਰਧਾਨ ਜਦਕਿ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ। ਇਸ ਪ੍ਰੈੱਸ ਕਾਨਫ਼ਰੰਸ ਵਿੱਚ ਦੋਵੇਂ ਧੜਿਆਂ ਦੇ ਆਗੂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਰਣਜੀਤ ਸਿੰਘ ਤਲਵੰਡੀ ,ਬੀਰਦਵਿੰਦਰ ਸਿੰਘ, ਹਰਸੁਖਇੰਦਰ ਸਿੰਘ ਬੱਬੀ ਬਾਦਲ ,ਦਵਿੰਦਰ ਸਿੰਘ ਸੋਢੀ , ਕਰਨੈਲ ਸਿੰਘ ਪੀਰ ਮੁਹੰਮਦ ਆਪ ਆਗੂ ਹਾਜ਼ਰ ਹਨ ।
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...






















