ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਵੀ ਆਏ ਕੋਰੋਨਾ ਦੀ ਚਪੇਟ ਵਿੱਚ
ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ, 19 ਅਪ੍ਰੈਲ(ਵਿਸ਼ਵ ਵਾਰਤਾ) – ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕਈ ਫਿਲਮੀ ਤੇ ਸਿਆਸੀ ਚਿਹਰੇ ਇਸ ਦੀ ਚਪੇਟ ਵਿਚ ਆ ਚੁੱਕੇ ਹਨ। ਹੁਣ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਹਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਹ ਜਾਣਕਾਰੀ ਮਿਲੀ ਹੈ ਕਿ ਉਹਨਾਂ ਨੂੰ ਏਮਸ ਵਿੱਚ ਭਰਤੀ ਕਰਵਾਇਆ ਗਿਆ ਹੈ।






















