ਦੇਸ਼ ਵਿੱਚ ਕੋਰੋਨਾ ਵਾਇਰਸ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜੇ
ਦੇਸ਼ ਵਿੱਚ 24 ਘੰਟਿਆਂ ਵਿੱਚ ਫਿਰ ਆਏ ਢਾਈ ਲੱਖ ਤੋਂ ਜ਼ਿਆਦਾ ਨਵੇਂ ਮਾਮਲੇ
1600 ਤੋਂ ਜ਼ਿਆਦਾ ਲੋਕਾਂ ਨੂੰ ਕੋਰੋਨਾ ਨੇ ਸੁਲਾਇਆ ਮੌਤ ਦੀ ਨੀਂਦ
ਕੋਰੋਨਾ ਨਾਲ ਜ਼ਿਆਦਾ ਪ੍ਰਭਾਵਿਤ ਰਾਜਾਂ ਵਿੱਚ ਬੈਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਦੀ ਕਮੀ
ਦਿੱਲੀ, 20ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਹਰ ਦਿਨ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।ਇਸ ਸਮੇਂ ਦੇਸ਼ ਵਿਚ ਕੋਰੋਨਾ ਦੀ ਦੂਸਰੀ ਲਹਿਰ ਚੱਲ ਰਹੀ ਹੈ। ਦੇਸ਼ ਵਿਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਪ੍ਰਭਾਵਿਤ ਮਰੀਜਾਂ ਦੀ ਸੰਖਿਆ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। 2.74 ਲੱਖ ਨਵੇਂ ਮਰੀਜ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 1,619 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਜਿਹਨਾਂ ਰਾਜਾਂ ਵਿੱਚ ਕੋਰੋਨਾ ਦਾ ਪ੍ਰਭਾਵ ਜ਼ਿਆਦਾ ਹੈ ਉਥੇ ਬੈਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਦੀ ਕਮੀ ਹੈ।























