ਇਸ ਸਮੇਂ ਦੀ ਵੱਡੀ ਖ਼ਬਰ
ਚਰਚਿਤ ਪੁਲਿਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਸਤੀਫਾ ਕੀਤਾ ਮਨਜ਼ੂਰ
23 ਸਾਲ ਸੇਵਾਵਾਂ ਦੇ ਚੁੱਕੇ ਹਨ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ

ਚੰਡੀਗੜ੍ਹ , 20ਅਪ੍ਰੈਲ(ਵਿਸ਼ਵ ਵਾਰਤਾ)- ਕੋਟਕਪੁਰਾ ਅਤੇ ਬਹਿਬਲਾ ਕਲਾਂ ਗੋਲੀਕਾਂਡ ਮਾਮਲੇ ਵਿੱਚ ਗਠਿਤ ਜਾਂਚ ਕਮੇਟੀ (ਐਸਆਈਟੀ) ਦੇ ਪ੍ਰਮੁੱਖ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨਜ਼ੂਰ ਕਰ ਲਿਆ ਹੈ। ਸੋਮਵਾਰ ਦੇਰ ਸ਼ਾਮ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵੀਆਰਐਸ ਪ੍ਰਸਤਾਵ ਸੰਬੰਧੀ ਰਿਪੋਰਟ ਨੂੰ ਗ੍ਰਹਿ ਮੰਤਰਾਲੇ ਨੇ ਮਨਜ਼ੂਰ ਕਰਕੇ ਕੇਂਦਰ ਸਰਕਾਰ ਦੇ ਕੋਲ ਭੇਜ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਅਤੇ ਸਵੈਇੱਛਤ ਸੇਵਾਮੁਕਤੀ ਪੱਤਰ ਮਨਜ਼ੂਰ ਕਰ ਲਿਆ ਹੈ। ਸਰਕਾਰੀ ਨਿਯਮਾਂ ਦੇ ਅਨੁਸਾਰ ਇਕ ਆਈਪੀਐਸ ਜਾਂ ਆਈਏਐਸ ਅਧਿਕਾਰੀ ਆਪਣੀ ਸਰਵਿਸ ਦੇ 20 ਸਾਲ ਪੂਰੇ ਹੋਣ ਤੋਂ ਬਾਅਦ ਵੀਆਰਐਸ ਯੋਗ ਹੁੰਦਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ 23 ਸਾਲ ਆਪਣੀ ਸੇਵਾ ਦੇ ਚੁੱਕੇ ਹਨ।






















