ਦੇਸ਼ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਨੇ ਲਿਆ ਭਿਆਨਕ ਰੂਪ
ਕੋਰੋਨਾ ਮਾਮਲਿਆਂ ਵਿੱਚ ਵਾਧੇ ਨੇ ਪੁਰਾਣੇ ਸਾਰੇ ਰਿਕਾਰਡ ਤੋੜੇ
ਦੇਸ਼ ਵਿਚ ਬੀਤੇ 24 ਘੰਟਿਆਂ ਵਿੱਚ ਫਿਰ ਆਏ ਤਿੰਨ ਲੱਖ ਦੇ ਕਰੀਬ ਮਾਮਲੇ
2 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਲਾਇਆ ਕੋਰੋਨਾ ਨੇ ਮੌਤ ਦੀ ਨੀਂਦ

ਨਵੀਂ ਦਿੱਲੀ, 21 ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਨੇ ਭਿਆਨਕ ਰੂਪ ਲੈ ਲਿਆ ਹੈ। ਮਾਮਲਿਆਂ ਦੀ ਸੰਖਿਆ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਦੇਸ਼ ਵਿੱਚ ਪਹਿਲੀ ਵਾਰ 2.94 ਲੱਖ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 2 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ। ਮਹਾਰਾਸ਼ਟਰ, ਉਤਰ ਪ੍ਰਦੇਸ਼ ਅਤੇ ਦਿੱਲੀ ਵਿਚ ਹਾਲਾਤ ਹੋਰ ਵੀ ਮਾੜੇ ਹੁੰਦੇ ਜਾ ਰਹੇ ਹਨ।






















