ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਵੀ ਆਏ ਕੋਰੋਨਾ ਦੀ ਚਪੇਟ ਚ
ਹਸਪਤਾਲ ਵਿੱਚ ਕਰਵਾਇਆ ਗਿਆ ਹੈ ਦਾਖਲ

ਚੰਡੀਗੜ੍ਹ, 21 ਅਪ੍ਰੈਲ (ਵਿਸ਼ਵ ਵਾਰਤਾ)-ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਦੇਸ਼ ਵਿੱਚ ਲਗਭਗ 3 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸੇ ਸਮੇਂ ਇਹ ਖਬਰ ਸਾਹਮਣੇ ਆ ਰਹੀ ਹੈ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਤੇ ਮਾਤਾ-ਪਿਤਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਰਾਂਚੀ ਦੇ ਪਲਸ ਸੁਪਰ ਸਪੈਸ਼ਿਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ






















