ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕਰ ਕੇ ਮਨਮੋਹਨ ਸਿੰਘ ਦੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ

ਚੰਡੀਗੜ੍ਹ, 21 ਅਪ੍ਰੈਲ(ਵਿਸ਼ਵ ਵਾਰਤਾ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੋਰੋਨਾ ਪਾਜ਼ੀਟਿਵ ਹੋਣ ਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ । ਇਮਰਾਨ ਖਾਨ ਨੇ ਟਵੀਟ ਕਰਦਿਆਂ ਲਿਖਿਆ, “ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦੀ ਕੋਵਿਡ-19 ਤੋਂ ਠੀਕ ਹੋਣ ਦੀ ਕਾਮਨਾ ਕਰਦਾ ਹਾਂ।’ ਦੱਸ ਦੱਈਏ ਕਿ ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਡਾ.ਮਨਮੋਹਨ ਸਿੰਘ ਨੂੰ ਸੋਮਵਾਰ ਸ਼ਾਮ ਨੂੰ ਬੁਖਾਰ ਕਾਰਨ AIIMS ਵਿੱਚ ਦਾਖਲ ਕਰਵਾਇਆ ਗਿਆ ਸੀ ।























