ਇਸ ਸਮੇਂ ਦੀ ਵੱਡੀ ਖ਼ਬਰ
ਅਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨੂੰ ਹੋਇਆ ਕੋਰੋਨਾ
ਚੰਡੀਗੜ੍ਹ, 21 ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹੋਰ ਰੋਜ਼ ਨਵੇਂ ਮਾਮਲੇ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਇਸ ਸਮੇਂ ਦੀ ਵੱਡੀ ਖ਼ਬਰ ਅਮ੍ਰਿਤਸਰ ਤੋਂ ਆ ਰਹੀ ਹੈ। ਅਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਕੋਰੋਨਾ ਵਿਸਫੋਟ ਹੋਇਆ ਹੈ। ਇਥੇ ਦੇ 30 ਕੈਦੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਪਿਛਲੇ ਪੰਜ ਦਿਨਾਂ ਵਿੱਚ ਕੁੱਲ 152 ਕੈਦੀਆਂ ਅਤੇ ਸਟਾਫ ਮੈਂਬਰਾਂ ਦੇ ਟੈਸਟ ਲਏ ਗਏ ਹਨ।ਪਾਜ਼ੀਟਿਵ ਆਏ 342 ਮਾਮਲਿਆਂ ਵਿੱਚੋਂ 30 ਕੈਦੀ ਕੇਂਦਰੀ ਜੇਲ੍ਹ ਦੇ ਹਨ।























