• Latest
  • Trending
ਮੁੱਖ ਮੰਤਰੀ ਵੱਲੋਂ ਮੋਹਾਲੀ ਵਿਖੇ ਐਸ.ਟੀ.ਪੀ.ਆਈ. ਦੀ ਸ਼ੁਰੂਆਤ ਲਈ ਸਮਝੌਤੇ ’ਤੇ ਸਹੀ ਪਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਹਾਲੀ ਵਿਖੇ ਐਸ.ਟੀ.ਪੀ.ਆਈ. ਦੀ ਸ਼ੁਰੂਆਤ ਲਈ ਸਮਝੌਤੇ ’ਤੇ ਸਹੀ ਪਾਉਣ ਦਾ ਐਲਾਨ

9 years ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

8 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

36 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

2 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

2 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

2 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

14 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਮੋਹਾਲੀ ਵਿਖੇ ਐਸ.ਟੀ.ਪੀ.ਆਈ. ਦੀ ਸ਼ੁਰੂਆਤ ਲਈ ਸਮਝੌਤੇ ’ਤੇ ਸਹੀ ਪਾਉਣ ਦਾ ਐਲਾਨ

January 16, 2018
in ਪੰਜਾਬ
ਮੁੱਖ ਮੰਤਰੀ ਵੱਲੋਂ ਮੋਹਾਲੀ ਵਿਖੇ ਐਸ.ਟੀ.ਪੀ.ਆਈ. ਦੀ ਸ਼ੁਰੂਆਤ ਲਈ ਸਮਝੌਤੇ ’ਤੇ ਸਹੀ ਪਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਹਾਲੀ ਵਿਖੇ ਐਸ.ਟੀ.ਪੀ.ਆਈ. ਦੀ ਸ਼ੁਰੂਆਤ ਲਈ ਸਮਝੌਤੇ ’ਤੇ ਸਹੀ ਪਾਉਣ ਦਾ ਐਲਾਨ

ਆਈ.ਟੀ. ਅਤੇ ਆਈ.ਟੀ.ਈ.ਐਸ. ਦੇ ਨਿਵੇਸ਼ ’ਚ ਸਹੂਲਤ ਮੁਹੱਈਆ ਕਰਾਉਣ ਲਈ ਸਟਾਰਟਅਪ ਪੋਰਟਲ ਦੀ ਸ਼ੁਰੂਆਤ

ਹਵਾਈ ਸੰਪਰਕ ਬਾਰੇ ਵਿਚਾਰ ਕਰਨ ਲਈ ਮੁੱਖ ਮੰਤਰੀ ਛੇਤੀ ਹੀ ਹਵਾਈ ਤੇ ਥਲ ਸੈਨਾ ਦੇ ਮੁਖੀਆਂ ਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਮਿਲਣਗੇ

ਮੋਹਾਲੀ, 16 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਫਟਵੇਅਰ ਤਕਨਾਲੋਜੀ ਪਾਰਕ ਆਫ ਇੰਡੀਆ (ਐਸ.ਟੀ.ਪੀ.ਆਈ.) ਦਾ ਮੋਹਾਲੀ ਵਿਖੇ ਇਕ ਕੇਂਦਰ ਸਥਾਪਿਤ ਕਰਨ ਵਾਸਤੇ ਸਹਿਮਤੀ ਪੱਤਰ ’ਤੇ ਸਹੀ ਪਾਉਣ ਦਾ ਐਲਾਨ ਕੀਤਾ ਹੈ ਜਿੱਥੇ ਸੂਬਾ ਸਰਕਾਰ ਦਾ ਸਰਕਾਰੀ ਸਮਰਥਨ ਵਾਲਾ ਭਾਰਤ ਦਾ ਸਭ ਤੋਂ ਵੱਡਾ ਸ਼ੁਰੂਆਤੀ ਧੁਰਾ (ਸਟਾਰਟਅਪ ਹੱਬ) ਸਥਾਪਤ ਕਰਨ ਦਾ ਪ੍ਰਸਤਾਵ ਹੈ।

        ਇਸ ਸਹਿਮਤੀ ਪੱਤਰ ’ਤੇ ਉਦਯੋਗ ਵਿਭਾਗ, ਸੋਫਟਵੇਅਰ ਤਕਨਾਲੋਜੀ ਪਾਰਕ ਆਫ ਇੰਡੀਆ, ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐਸ.ਬੀ.) ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ.ਟੀ.ਯੂ.) ਨੇ ਹਸਤਾਖਰ ਕੀਤੇ ਹਨ। ਆਈ.ਐਸ.ਬੀ. ਅਤੇ ਪੀ.ਟੀ.ਯੂ. ਇਸ ਸ਼ੁਰੂਆਤੀ ਧੁਰੇ ਦੇ ਬੋਧ ਭਾਈਵਾਲ ਵਜੋਂ ਕਾਰਜ ਕਰਨਗੇ।

        ਟਾਈਮਜ਼ ਆਫ ਇੰਡੀਆ ਗਰੁੱਪ ਵੱਲੋਂ ਆਯੋਜਿਤ ‘ਮੋਹਾਲੀ ਐਜ਼ ਨੈਕਸਟ ਬਿੱਗ ਆਈ.ਟੀ. ਹੱਬ ਇਨ ਦਾ ਨਾਰਥ’ ਇਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਮੋਹਾਲੀ ਸ਼ੁਰੂਆਤੀ ਧੁਰੇ ਲਈ ਪੀ.ਟੀ.ਯੂ. ਦੀ ਭਾਈਵਾਲੀ ਨਾਲ 100 ਕਰੋੜ ਰੁਪਏ ਦੇ ਫੰਡਾਂ ਦਾ ਐਲਾਨ ਕੀਤਾ ਹੈ। ਇਸ ਨੂੰ 45,000 ਵਰਗ ਫੁਟ ਖੇਤਰ ਵਿੱਚ ਬਣਾਇਆ ਜਾਵੇਗਾ।

        ਇਹ ਸ਼ੁਰੂਆਤੀ ਧੁਰਾ ਸੂਬਾ ਸਰਕਾਰ ਦੀ ਨਵੀਂ ਸਨਅਤੀ ਨੀਤੀ ਦੇ ਹਿੱਸੇ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਉਦਮਾਂ ਨੂੰ ਸ਼ੁਰੂ ਕਰਨ ਵਾਸਤੇ ਜ਼ੋਰ ਦਿੱਤਾ ਗਿਆ ਹੈ।

        ਮੁੱਖ ਮੰਤਰੀ ਨੇ ਉਦਯੋਗ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦਾ ਨਵਾਂ ਸਟਾਰਟਅਪ ਪੋਰਟਲ ਵੀ ਸ਼ੁਰੂ ਕੀਤਾ। ਇਹ ਸਾਰੇ ਦਾਅਵੇਦਾਰਾਂ ਨੂੰ ਆਪਸ ਵਿੱਚ ਜੋੜੇਗਾ।

        ਇਸ ਮੌਕੇ ਹਾਜ਼ਰੀਨ ਨੂੰ ਮੁਖਾਤਵ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਪੰਜਾਬ ਵਿੱਚ ਹਵਾਈ ਸੰਪਰਕ ਨੂੰ ਬੜਾਵਾ ਦੇਣ ਲਈ ਛੋਟੇ ਹਵਾਈ ਜਹਾਜ਼ਾਂ (20ਸੀਟਾਂ ਵਾਲੇ) ਲਈ ਹਵਾਈ ਪੱਟੀਆਂ ਦੀ ਵਰਤੋਂ ਦੀ ਆਗਿਆ ਦੇਣ ਵਾਸਤੇ ਹਵਾਈ ਫੌਜ ਦੇ ਮੁਖੀ ਨਾਲ ਮੀਟਿੰਗ ਕਰਨਗੇ। ਉਨਾਂ ਕਿਹਾ ਕਿ ਉਹ ਫੌਜ ਦੇ ਮੁਖੀ ਅਤੇ ਕੇਂਦਰੀ ਸ਼ਹਿਰਾ ਹਵਾਬਾਜ਼ੀ ਮੰਤਰੀ ਦੇ ਨਾਲ ਸੀ.ਏ.ਟੀ.-3 ਉਡਾਨਾਂ ਉਤਰਣ ਦੀ ਸਥਾਪਤੀ ਬਾਰੇ ਵੀ ਵਿਚਾਰ ਵਟਾਂਦਰਾ ਕਰਨਗੇ।

        ਆਈ.ਟੀ. ਅਤੇ ਆਈ.ਟੀ.ਈ.ਐਸ. ਸੈਕਟਰਾਂ ਨੂੰ ਬੜਾਵਾ ਦੇਣ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਗਿਣਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਪੂੰਜੀ ਨਿਵੇਸ਼ਕਾਂ ਅਤੇ ਉਦਮੀਆਂ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸ਼ੁਰੂਆਤੀ ਧੁਰੇ ’ਚ ਇਕ ‘ਅੰਤਰ-ਰਾਸ਼ਟਰੀ ਡੈਸਕ’ ਵੀ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਦੇ ਨਾਲ ਪੰਜਾਬ ਵਿੱਚ ਨਿਵੇਸ਼ ਕਰਨ ਦੀ ਇੱਛਾ ਰੱਖਣ ਵਾਲੇ ਦੁਨੀਆ ਭਰ ਦੇ ਉਦਮੀਆਂ ਨੂੰ ਮਦਦ ਮਿਲੇਗੀ।

        ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਵੱਡੀ ਪੱਧਰ ’ਤੇ ਨਿਵੇਸ਼ ਕਰਨ ਲਈ ਪੰਜਾਬੀਆਂ ਅਤੇ ਭਾਰਤੀਆਂ ਨੂੰ ਆਕਰਸ਼ਤ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਵੱਲੋਂ ਵਪਾਰ ਅਤੇ ਵਣਜ ਲਈ ਹਾਂ ਪੱਖੀ ਅਤੇ ਢੁਕਵਾਂ ਮਾਹੌਲ ਨਵੀਂ ਸਨਅਤੀ ਨੀਤੀ ਵਿੱਚ ਸਿਰਜਿਆ ਗਿਆ ਹੈ ਅਤੇ ਇਸ ਵਿੱਚ ਵਪਾਰ ਨੂੰ ਸੁਖਾਲਾ ਬਣਾਉਣ ’ਤੇ ਜ਼ੋਰ ਦਿੱਤਾ ਗਿਆ ਹੈ।

        ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਦੇ ਵਿਕਾਸ ਦੇ ਲਈ ਵਿਦੇਸ਼ਾਂ ਵਿੱਚ ਵਸੇ ਭਾਰਤੀਆਂ ਨੂੰ ਆਪਣੇ ਨਾਲ ਜੋੜਨਾ ਚਾਹੁੰਦੀ  ਹੈ ਅਤੇ ਉਨਾਂ ਨੂੰ ਭਾਈਵਾਲ ਬਣਾਉਣਾ ਚਾਹੁੰਦੀ ਹੈ।

        ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਨੂੰ ਆਈ.ਟੀ. ਧੁਰੇ ਵਜੋਂ ਵਿਕਸਿਤ ਕਰਨ ਲਈ ਸਰਕਾਰ ਦੀ ਸਹਾਇਤਾ ਕਰਨ ਵਾਸਤੇ ਟਾਈਮਜ਼ ਆਫ ਇੰਡੀਆ ਦਾ ਧੰਨਵਾਦ ਕੀਤਾ। ਇਸ ਧੁਰੇ ਨੂੰ ਵਿਕਸਿਤ ਕਰਨ ਦਾ ਵਿਚਾਰ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਸਾਲ 2002 ਦੇ ਸ਼ੁਰੂਆਤੀ ਕਾਲ ਦੌਰਾਨ ਇਨਫੋਸਿਸ ਦੇ ਦੌਰੇ ਦੌਰਾਨ ਆਇਆ ਸੀ। ਉਸ ਸਮੇਂ ਉਹ ਹੈਦਰਾਬਾਦ ਤੇ ਬੰਗਲੌਰ ਗਏ ਸਨ ਅਤੇ ਇਨਫੋਸਿਸ ਕੈਂਪਸ ਦਾ ਦੌਰਾ ਕੀਤਾ ਸੀ ਜਿੱਥੇ ਉਨਾਂ ਨੇ ਬਹੁਤ ਸਾਰੇ ਪੰਜਾਬੀ ਨੌਜਵਾਨਾਂ ਨੂੰ ਇੰਟਰਵਿਊ ਦੀ ਉਡੀਕ ਕਰਦੇ ਹੋਏ ਵੇਖਿਆ। ਇਸ ਗੱਲ ਨਾਲ ਹੀ ਉਨਾਂ ਨੂੰ ਪੰਜਾਬ ਸਮਰਥਾ ਤੋਂ ਫਾਇਦਾ ਉਠਾਉਣ ਦਾ ਵਿਚਾਰ ਆਇਆ।

        ਮੋਹਾਲੀ ਵਿੱਚ ਹੋਰ ਵੱਡੇ ਪੱਧਰ ’ਤੇ ਸੂਚਨਾ ਤਕਨਾਲੋਜੀ ਦਾ ਪਾਸਾਰ ਕਰਕੇ ਇਸ ਨੂੰ ਤਕਨਾਲੋਜੀ ਦੇ ਧੁਰੇ ਵਜੋਂ ਵਿਕਸਤ ਕਰਨ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 90 ਲੱਖ ਯੋਗ ਨੌਜਵਾਨ ਨੌਕਰੀਆਂ ਦੀ ਭਾਲ ਵਿੱਚ ਹਨ ਜਿਸ ਕਰਕੇ ਸਰਕਾਰ ਪੰਜਾਬ ਵਿੱਚ ਵੱਡੀ ਪੱਧਰ ’ਤੇ ਵੱਧ ਤੋਂ ਵੱਧ ਸਨਅਤੀ ਵਿਕਾਸ ਲਈ ਕੰਮ ਕਰ ਰਹੀ ਹੈ। ਉਨਾਂ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਸੁਧਾਰਨ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਨੌਜਵਾਨਾਂ ਨੂੰ ਨੌਕਰੀਆਂ ਦੇ ਹਾਣ ਦਾ ਬਣਾਇਆ ਜਾ ਸਕੇ।

        ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਲਈ ਸਿਰਫ ਰੁਜ਼ਗਾਰ ਹੀ ਇਕੋ-ਇਕ ਵਸੀਲਾ ਹੈ ਅਤੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਵਾਸਤੇ ਮੋਹਾਲੀ ਵਿੱਚ ਅਥਾਹ ਮੌਕੇ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਮੋਹਾਲੀ ਨੂੰ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਤਕਨਾਲੋਜੀ ਧੁਰੇ ਵਜੋਂ ਉਭਰਨਾ ਵੇਖਣਾ ਚਾਹੰੁਦੇ ਹਨ ਅਤੇ ਇਸ ਲਈ ਸ਼ਹਿਰ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।        ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਪੰਜ ਸਾਲਾਂ ਵਿੱਚ ਉਨਾਂ ਦੀ ਸਰਕਾਰ ਮੋਹਾਲੀ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗੀ ਅਚੇ ਤਕਨਾਲੋਜੀ ਦੇ ਵਿਕਾਸ ਲਈ ਪੰਜਾਬ ਨੂੰ ਮੋਹਰੀ ਸੂਬਾ ਬਣਾਏਗੀ।

        ਇਸ ਮੌਕੇ ਮੁੱਖ ਮੰਤਰੀ ਨੇ ਖਰੜ ਤੋਂ ਅਪਾਹਜ ਯਤੀਮ ਲੜਕੀ ਜੋਤਿਕਾ ਸ਼ਰਮਾ ਨੂੰ ਇਕ ਲੈਪਟਾਪ ਅਤੇ 15 ਹਜ਼ਾਰ ਰੁਪਏ ਦਿੱਤੇ। ਇਸ ਲੜਕੀ ਨੇ ਸਰਕਾਰ ਪਾਸੋਂ ਸਹਾਇਤਾ ਮੰਗੀ ਸੀ ਤਾਂ ਕਿ ਉਹ ਆਪਣੇ ਘਰ ਤੋਂ ਕੰਮ ਕਰ ਸਕੇ।

        ਇਸ ਤੋਂ ਪਹਿਲਾਂ ‘ਟਾਇਮਜ਼ ਆਫ਼ ਇੰਡੀਆ’ ਦੇ ਰੈਜ਼ੀਡੈਂਟ ਸੰਪਾਦਕ ਰੌਬਿਨ ਡੇਵਿਡ ਨੇ ਕਿਹਾ ਕਿ ਜੇਕਰ ਮੋਹਾਲੀ ਨੂੰ ਤਕਨਾਲੋਜੀ ਧੁਰੇ ਵਜੋਂ ਸਫਲਤਾ ਨਾਲ ਵਿਕਸਤ ਕੀਤਾ ਜਾਵੇ ਤਾਂ ਮੋਹਾਲੀ, ਪੰਜਾਬ ਦਾ ਭਵਿੱਖ ਬਣ ਸਕਦਾ ਹੈ। ਮੁੱਖ ਮੰਤਰੀ ਦੀ ਸੂਝ-ਸਿਆਣਪ ਦੀ ਸ਼ਲਾਘਾ ਕਰਦਿਆਂ ਸ੍ਰੀ ਡੇਵਿਡ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨਾਂ ਕੁਝ ਕੁ ਸਿਆਸਤਦਾਨਾਂ ਵਿੱਚੋਂ ਹਨ ਜਿਨਾਂ ਨੇ ਗਲਤ ਹਵਾਲੇ ਬਾਰੇ ਕਦੇ ਵੀ ਪੱਤਰਕਾਰ ਕੋਲ ਸ਼ਿਕਾਇਤ ਨਹੀਂ ਕੀਤੀ।

        ਇਸ ਮੌਕੇ ਜੀ.ਬੀ.ਪੀ. ਗਰੁੱਪ ਦੇ ਡਾਇਰੈਕਟਰ ਅਨੁਪਮ ਗੁਪਤਾ ਨੇ ਕਿਹਾ ਕਿ ਵਿਸ਼ਵ ਪੱਧਰੀ ਤਕਨਾਲੋਜੀ ਧੁਰੇ ਵਜੋਂ ਉਭਰਨ ਲਈ ਮੋਹਾਲੀ ਸਾਰੇ ਪੱਖਾਂ ’ਤੇ ਖਰਾ ਉਤਰਦਾ ਹੈ ਜਿੱਥੇ ਹਵਾਈ ਸੰਪਰਕ ਸਮੇਤ ਸਾਰੀਆਂ ਸਹੂਲਤਾਂ ਮੌਜੂਦ ਹਨ। ਮੋਹਾਲੀ ਅਤੇ ਆਲੇ-ਦੁਆਲੇ ਵਿੱਚ ਹਾਲ ਹੀ ’ਚ ਰੀਅਲ ਅਸਟੇਟ ਕਾਰੋਬਾਰ ਵਿੱਚ ਤੇਜ਼ੀ ਆਉਣ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਹਰ ਮਹੀਨੇ 500 ਕਰੋੜ ਰੁਪਏ ਦਾ ਕਾਰੋਬਾਰ ਹੁੰਦਾ ਜੋ ਆਪਣੇ ਆਪ ਵਿੱਚ ਅਸਚਰਜਨਕ ਹੈ।

        ਇਨਫੋਸਿਸ ਦੇ ਵਿਕਾਸ ਕੇਂਦਰ ਦੇ ਮੁਖੀ ਸਮੀਰ ਗੋਇਲ ਨੇ ਕਿਹਾ ਕਿ ਖੇਤਰ ਦੇ ਵਿਕਾਸ ਲਈ ਕੰਪਨੀ ਪੂਰੀ ਤਰਾਂ ਵਚਨਬੱਧ ਹੈ ਅਤੇ ਹੁਨਰਮੰਦ ਰੁਜ਼ਗਾਰ ਬਾਰੇ ਕੰਪਨੀ ਦਾ ਤਜਰਬਾ ਬਹੁਤ ਸ਼ਾਨਦਾਰ ਰਿਹਾ ਹੈ। ਉਨਾਂ ਦੱਸਿਆ ਕਿ ਕੰਪਨੀ ਦੇ ਚੰਡੀਗੜ ਯੂਨਿਟ ਵਿੱਚ 7000 ਤੋਂ ਵੱਧ ਮੁਲਾਜ਼ਮ ਹਨ ਅਤੇ ਮੁਹਾਲੀ ਵਿੱਚ ਸਥਾਪਤ ਕੀਤੇ ਨਵੇਂ ਯੂਨਿਟ ਵਿੱਚ ਇਕ ਹਜ਼ਾਰ ਇੰਜਨੀਅਰਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਕੰਪਨੀ ਵੱਲੋਂ ਅਗਲੇ ਸਾਲ ਜਾਂ ਉਸ ਤੋਂ ਬਾਅਦ ਇਹ ਗਿਣਤੀ ਦੁੱਗਣੀ ਕਰਨ ਦੀ ਯੋਜਨਾ ਹੈ।

        ਐਸ.ਟੀ.ਪੀ.ਆਈ. ਮੋਹਾਲੀ ਦੇ ਡਾਇਰੈਕਟਰ ਓਂਕਾਰ ਰਾਏ ਨੇ ਦੱਸਿਆ ਕਿ ਮੋਹਾਲੀ ਹੁਣ ਤੱਕ ਦਾ ਸਭ ਤੋਂ ਵੱਧ ਨਿਵੇਸ਼ ਵਾਲਾ ਸ਼ਹਿਰ ਹੈ। ਉਨਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਉਨਾਂ ਨੇ ਵੱਖ-ਵੱਖ ਕੰਪਨੀਆਂ ਅਤੇ ਅਕਾਦਮਿਕ ਲੋਕਾਂ ਨਾਲ ਮਿਲਵਰਤਣ ਕੀਤਾ ਕੀਤਾ ਹੈ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਨਵੇਂ ਉੱਦਮੀਆਂ ਨੂੰ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ।

        ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੋਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ, ਸਕੱਤਰ ਸਨਅਤ ਅਤੇ ਵਪਾਰ ਰਾਕੇਸ਼ ਵਰਮਾ ਤੋਂ ਇਲਾਵਾ ਐਸ.ਟੀ.ਪੀ.ਆਈ. ਡਾ. ਓਂਕਾਰ ਰਾਏ, ਇਨਫੋਸਿਸ ਮੋਹਾਲੀ ਦੇ ਮੁਖੀ ਡਾ. ਸਮੀਰ ਗੋਇਲ, ਸੈਲੂਲਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਪੰਕਜ ਮਹਿੰਦਰੂ ਅਤੇ ਡਾਇਰੈਕਟਰ ਜੀ.ਬੀ.ਪੀ. ਗਰੁੱਪ ਅਨੁਪਮ ਗੁਪਤਾ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
5 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 