IPL 2021 ਸੀਜ਼ਨ 14
ਸਨਰਾਈਜ਼ਰਜ਼ ਨੇ ਅੱਜ ਦਾ ਮੈਚ 9 ਵਿਕਟਾਂ ਨਾਲ ਜਿੱਤਿਆ

ਚੰਡੀਗੜ੍ਹ, , 21 ਅਪ੍ਰੈਲ(ਵਿਸ਼ਵ ਵਾਰਤਾ)-ਕੋਰੋਨਾ ਮਹਾਂਮਾਰੀ ਦੇ ਚਲਦੇ ਵਿਸ਼ਵ ਦੀ ਸਭ ਤੋਂ ਮਸ਼ਹੂਰ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ ਦਾ 14 ਵਾਂ ਸੀਜ਼ਨ ਜਾਰੀ ਹੈ। ਅੱਜ ਦਾ ਪਹਿਲਾ ਮੁਕਾਬਲਾ ਸਨਰਾਈਜ਼ਰਜ਼ ਹੈਦਰਾਬਾਦ ਅਤੇ ਪੰਜਾਬ ਕਿੰਗਸ ਵਿਚਾਲੇ ਚੇਨਈ ਦੇ ਚੇਪੁਕ ਸਟੇਡੀਅਮ ਵਿੱਚ ਖੇਡਿਆ ਗਿਆ।ਸਨਰਾਈਜ਼ਰਜ਼ ਹੈਦਰਾਬਾਦ ਨੇ ਅੱਜ ਦੇ ਮੁਕਾਬਲੇ ਵਿੱਚ ਪੰਜਾਬ ਕਿੰਗਸ ਨੂੰ 9 ਵਿਕਟਾਂ ਨਾਲ ਹਰਾਇਆ। ਪੰਜਾਬ ਕਿੰਗਸ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸਨਰਾਈਜ਼ਰਜ਼ ਨੂੰ 121 ਰਨਾਂ ਦਾ ਟਿੱਚਾ ਦਿੱਤਾ ਸੀ। ਸਨਰਾਈਜ਼ਰਜ਼ ਦੀ ਟੀਮ ਨੇ ਆਪਣੀ ਇਕ ਵਿਕਟ ਗਵਾ ਕੇ 121 ਦਾ ਟਿੱਚਾ ਹਾਸਿਲ ਕੀਤਾ ਤੇ ਮੁਕਾਬਲਾ ਆਪਣੇ ਨਾਂ ਕਰ ਲਿਆ।




















