ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਣਮਿੱਥੇ ਸਮੇਂ ਲਈ ਹੋਈਆਂ ਮੁਲਤਵੀ
ਉਪ-ਰਾਜਪਾਲ ਨੇ ਵੀ ਕੇਜਰੀਵਾਲ ਸਰਕਾਰ ਦੇ ਫੈਸਲੇ ਤੇ ਲਾਈ ਮੋਹਰ

ਨਵੀਂ ਦਿੱਲੀ, 22 ਅਪ੍ਰੈਲ(ਵਿਸ਼ਵ ਵਾਰਤਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਸਨ। ਚੋਣਾਂ ਨੂੰ ਲੈ ਕੇ ਸਾਰਾ ਪ੍ਰੋਸੈਸ ਵੀ ਪੂਰਾ ਹੋ ਚੁੱਕਾ ਸੀ ਤੇ ਸਾਰੀਆਂ ਪਾਰਟੀਆਂ ਪੂਰੇ ਜੋਰਾਂ-ਸ਼ੋਰਾਂ ਨਾਲ ਪ੍ਰਚਾਰ ਕਰ ਰਹੀਆਂ ਸਨ। ਬਸ ਵੋਟਾਂ ਪੈਣੀਆਂ ਹੀ ਬਾਕੀ ਸਨ।
ਦੱਸ ਦੱਈਏ ਕਿ ਦਿੱਲੀ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ 26 ਅਪ੍ਰੈਲ ਤੱਕ ਲਾਕਡਾਊਨ ਲਾਗੂ ਕੀਤਾ ਹੋਇਆ ਹੈ। ਜਿਸ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਨੂੰ ਮੁਲਤਵੀ ਕਰਨ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਅਨਿਲ ਬੈਜਲ ਨੂੰ ਪੱਤਰ ਵੀ ਲਿਖਿਆ ਸੀ ਤੇ ਹੁਣ ਅਨਿਲ ਬੈਜਲ ਨੇ ਕੇਜਰੀਵਾਲ ਸਰਕਾਰ ਦੇ ਇਸ ਫੈਸਲੇ ਤੇ ਮੋਹਰ ਲਗਾ ਦਿੱਤੀ ਹੈ , ਚੋਣਾਂ ਨੂੰ ਹੁਣ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।






















