ਚੰਡੀਗੜ੍ਹ, 16 ਜਨਵਰੀ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਜੀ.ਪੀ. ਕ੍ਰਾਈਮ ਸ਼ਸ਼ੀ ਪ੍ਰਭਾ ਦਿਵੇਦੀ ਦੇ ਪਤੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀ ਐਮ.ਐਲ. ਦਿਵੇਦੀ ਇੱਥੇ ਪੀ.ਜੀ.ਆਈ. ਵਿਖੇ ਲੰਮੀ ਬਿਮਾਰੀ ਉਪਰੰਤ ਚੱਲ ਵਸੇ। ਉਹ 56 ਵਰ੍ਹਿਆਂ ਦੇ ਸਨ ਜੋ ਆਪਣੇ ਪਿੱਛੇ ਪਤਨੀ ਤੇ ਦੋ ਧੀਆਂ ਛੱਡ ਗਏ ਹਨ।
ਸ੍ਰੀ ਦਿਵੇਦੀ ਇਸ ਵੇਲੇ ਉੱਤਰ ਪ੍ਰਦੇਸ਼ ਵਿੱਚ ਬਰੇਲੀ ਸ਼ਹਿਰ ਵਿੱਚ ਸਹਾਇਕ ਕਮਿਸ਼ਨਰ ਆਬਕਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਦਿਵੇਦੀ ਦੀ ਬੇਵਕਤੀ ਮੌਤ ਨੂੰ ਪਰਿਵਾਰ ਲਈ ਅਸਹਿ ਤੇ ਅਕਹਿ ਘਾਟਾ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ ਮੁੰਬਈ, 25 ਅਪ੍ਰੈਲ (IANS,ਵਿਸ਼ਵ ਵਾਰਤਾ) ਬੀਐਮਸੀ ਡਿਜ਼ਾਸਟਰ ਕੰਟਰੋਲ ਨੇ ਇੱਥੇ ਦੱਸਿਆ ਕਿ...