
ਚੰਡੀਗੜ, 22 ਅਪ੍ਰੈਲ( ਵਿਸ਼ਵ ਵਾਰਤਾ )-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਤੇਰਵੇਂ ਦਿਨ 622649 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 622272 ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 377 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 622272 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 111078 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 150487 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 150718 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 99142 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 67448 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 43399 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਤੇਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 6681429 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।






















