ਜੈਤੋ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਉਪ- ਪ੍ਰਧਾਨ ਦੀ ਚੋਣ ਅਗਲੇ ਹੁਕਮਾਂ ਤੱਕ ਰੱਦ

ਜੈਤੋ, 24 ਅਪ੍ਰੈਲ (ਰਘੂਨੰਦਨ ਪਰਾਸ਼ਰ) ਜੈਤੋ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਉਪ- ਪ੍ਰਧਾਨ ਦੀ ਚੋਣ 26 ਅਪ੍ਰੈਲ ਨੂੰ ਘੋਸ਼ਿਤ ਕੀਤੀ ਗਈ ਸੀ, ਪਰ ਅਗਲੇ ਤੱਕ ਇਹ ਚੋਣ ਰੱਦ ਕਰ ਦਿੱਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਪਾਰਟੀ ਦੇ ਦੋਵੇਂ ਧੜੇ ਪ੍ਰਧਾਨ ਅਹੁਦੇ ਲਈ ਵੱਡੀ ਐਡੀਚੋਟੀ ਦਾ ਜ਼ੋਰ ਲਗਾ ਰਹੇ ਹਨ। ਜਿਸ ਕਾਰਨ 26 ਅਪ੍ਰੈਲ ਨੂੰ ਹੋਣ ਵਾਲੀਆਂ ਇਹ ਚੋਣ ਰੱਦ ਕਰ ਦਿੱਤੀ ਗਈ ਹੈ। ਰਾਜਨੀਤਿਕ ਗਲਿਆਰੇ ਦੇ ਅਨੁਸਾਰ, ਕੌਂਸਲਰ ਸੁਮਨ ਗਰਗ ਦੀ ਮਦਦ ਖੇਤਰ ਦੇ ਸੰਸਦ ਮੈਂਬਰ ਮੁਹੰਮਦ ਸੱਦਿਕ ਕਰ ਰਹੇ ਹਨ, ਜਦੋਂਕਿ ਕੌਂਸਲਰ ਸੁਰਜੀਤ ਸਿੰਘ ਬਾਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ। ਹੁਣ ਵੇਖਣਾ ਇਹ ਹੈ ਕਿ ਊਠ ਕਿਸ ਪਾਸੇ ਬੈਠੇਗਾ। ਇਸ ਦੇ ਨਾਲ ਹੀ ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਚੋਣ ਜ਼ਰੂਰੀ ਪ੍ਰਬੰਧਕੀ ਕਾਰਨਾਂ ਕਰਕੇ ਰੱਦ ਕਰ ਦਿੱਤੀ ਗਈ ਹੈ।






















