ਸੋਗੀ ਖ਼ਬਰ
ਪੰਜਾਬੀ ਦੇ ਉੱਘੇ ਪੱਤਰਕਾਰ ਤੇ ਸਾਹਿਤਕਾਰ ਪ੍ਰੇਮ ਗੋਰਖੀ ਨਹੀਂ ਰਹੇ

ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ)- ਇਸ ਸਮੇਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਉਘੇ ਪੱਤਰਕਾਰ ਅਤੇ ਸਾਹਿਤਕਾਰ ਪ੍ਰੇਮ ਗੋਰਖੀ ਦਾ ਅੱਜ ਦੁਪਹਿਰ ਦਿਹਾਂਤ ਹੋ ਗਿਆ ਹੈ। ਉਹ ਪੰਜਾਬੀ ਟ੍ਰਿਬਿਊਨ ਤੋਂ ਸੇਵਾ ਮੁਕਤ ਹੋਏ ਸਨ। ਉਹਨਾਂ ਨੂੰ ਸਿਹਤ ਖਰਾਬ ਹੋਣ ਤੇ ਸੈਕਟਰ 32 ਸਥਿਤ ਹਸਪਤਾਲ ਲਿਜਾਇਆ ਗਿਆ। ਜਿਥੇ ਉਹਨਾਂ ਦੀ ਮੌਤ ਹੋ ਗਈ। ਉਹਨਾਂ ਦਾ ਸਸਕਾਰ ਕੱਲ੍ਹ ਨੂੰ ਕੀਤਾ ਜਾਵੇਗਾ।






















