ਇਸ ਸਮੇਂ ਦੀ ਵੱਡੀ ਖ਼ਬਰ
ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਮਿਲੀ ਜਮਾਨਤ
ਦੀਪ ਸਿੱਧੂ ਦਾ ਜੇਲ੍ਹ ਤੋਂ ਬਾਹਰ ਆਉਣਾ ਹੋਇਆ ਤੈਅ

ਚੰਡੀਗੜ੍ਹ, 26 ਅਪ੍ਰੈਲ(ਵਿਸ਼ਵ ਵਾਰਤਾ) ਇਸ ਸਮੇਂ ਦੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਇਕ ਅਦਾਲਤ ਤੇ ਅੱਜ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੱਈਏ ਕਿ ਪਹਿਲਾਂ ਦੀਪ ਸਿੱਧੂ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਤੇ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਜਮਾਨਤ ਮਿਲ ਗਈ ਸੀ। ਪਰ ਫਿਰ ਇਕ ਹੋਰ ਕੇਸ ਜੋ ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਲਾਲ ਕਿਲ੍ਹੇ ਵਿਖੇ ਹੋਈ ਭੰਨ-ਤੋੜ ਨੂੰ ਲੈ ਕੇ ਦਰਜ ਕਰਵਾਇਆ ਗਿਆ ਸੀ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ ਮੁੜ ਗ੍ਰਿਫਤਾਰ ਕਰ ਲਿਆ ਗਿਆ ਸੀ। ਪਰ ਅੱਜ ਦੀਪ ਸਿੱਧੂ ਨੂੰ ਜਮਾਨਤ ਮਿਲ ਗਈ ਹੈ ਤੇ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆਉਣਗੇ।






















