ਟੀ.ਵੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਵੀ ਆਈ ਕੋਰੋਨਾ ਦੀ ਚਪੇਟ ’ਚ

ਮੁੰਬਈ, 27ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਨੇ ਹਾਹਾਕਾਰ ਮਚਾਇਆ ਹੋਇਆ ਹੈ। ਵੱਡੇ ਸਿਆਸੀ ਆਗੂ, ਫਿਲਮੀ ਸਿਤਾਰੇ ਅਤੇ ਟੀ.ਵੀ ਸਟਾਰ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ। ਹੁਣ ਇਹ ਜਾਣਕਾਰੀ ਮਿਲੀ ਹੈ ਕਿ ਮਸ਼ਹੂਰ ਟੀ.ਵੀ ਅਦਾਕਾਰਾ ਹਿਨਾ ਖਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।






















